ਹੁਕਮਨਾਮਾ ਸਾਹਿਬ

Hukamnama Sahib

Friday, 02 March 2012

ਸ਼ੁੱਕਰਵਾਰ, ੧੯ ਫੱਗਣ (ਸੰਮਤ ੫੪੩ ਨਾਨਕਸ਼ਾਹੀ)

Ang 632 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

man re prabh kee saran bichaaro ||

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

jeh simarat ganakaa see udharee taa ko jas ur dhaaro ||1|| rahaau ||

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

aTal bhio dhraooa jaa kai simaran ar nirabhai padh paiaa ||

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

dhukh harataa ieh bidh ko suaamee tai kaahe bisaraiaa ||1||

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

jab hee saran gahee kirapaa nidh gaj garaeh te chhooTaa ||

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

mahamaa naam kahaa lau baranau raam kahat ba(n)dhan teh tooTaa ||2||

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ajaamal paapee jag jaane nimakh maeh nisataaraa ||

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

naanak kahat chet chi(n)taaman tai bhee utareh paaraa ||3||4||

English Translation

Sorat'h, Ninth Mehla:

O mind, contemplate the Sanctuary of God.

Meditating on Him in remembrance, Ganika the prostitute was saved; enshrine His Praises within your heart. ||1||Pause||

Meditating on Him in remembrance, Dhroo became immortal, and obtained the state of fearlessness.

The Lord and Master removes suffering in this way - why have you forgotten Him? ||1||

As soon as the elephant took to the protective Sanctuary of the Lord, the ocean of mercy, he escaped from the crocodile.

How much can I describe the Glorious Praises of the Naam? Whoever chants the Lord's Name, his bonds are broken. ||2||

Ajaamal, known throughout the world as a sinner, was redeemed in an instant.

Says Nanak, remember the Chintaamani, the jewel which fulfills all desires, and you too shall be carried across and saved. ||3||4||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ

ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ

ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ ।

ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੱੁਟ ਗਏ ਸਨ ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ

ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।

Source: BaniDB · Read Ang 632 in Sri Guru Granth Sahib Ji

On this day in earlier years

  • Wednesday, 02 March 2011 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 836 · Raag Bilaaval
  • Tuesday, 02 March 2010 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Monday, 02 March 2009 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri
  • Sunday, 02 March 2008 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Friday, 02 March 2007 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ Ang 674 · Raag Dhanaasree
  • Thursday, 02 March 2006 ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ Ang 702 · Raag Jaithsree