ਹੁਕਮਨਾਮਾ ਸਾਹਿਬ

Hukamnama Sahib

Tuesday, 03 April 2012

ਮੰਗਲਵਾਰ, ੨੧ ਚੇਤ (ਸੰਮਤ ੫੪੪ ਨਾਨਕਸ਼ਾਹੀ)

Ang 804 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਾਤ ਪਿਤਾ ਸੁਤ ਸਾਥਿ ਨ ਮਾਇਆ ॥

maat pitaa sut saath na maiaa ||

ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥

saadhasa(n)g sabh dhookh miTaiaa ||1||

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥

rav rahiaa prabh sabh meh aape ||

ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥

har jap rasanaa dhukh na viaape ||1|| rahaau ||

ਤਿਖਾ ਭੂਖ ਬਹੁ ਤਪਤਿ ਵਿਆਪਿਆ ॥

tikhaa bhookh bahu tapat viaapiaa ||

ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥

seetal bhe har har jas jaapiaa ||2||

ਕੋਟਿ ਜਤਨ ਸੰਤੋਖੁ ਨ ਪਾਇਆ ॥

koT jatan sa(n)tokh na paiaa ||

ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥

man tirapataanaa har gun gaiaa ||3||

ਦੇਹੁ ਭਗਤਿ ਪ੍ਰਭ ਅੰਤਰਜਾਮੀ ॥

dheh bhagat prabh a(n)tarajaamee ||

ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

naanak kee bena(n)tee suaamee ||4||5||10||

English Translation

Bilaaval, Fifth Mehla:

Mother, father, children and the wealth of Maya, will not go along with you.

In the Saadh Sangat, the Company of the Holy, all pain is dispelled. ||1||

God Himself is pervading, and permeating all.

Chant the Name of the Lord with your tongue, and pain will not afflict you. ||1||Pause||

One who is afflicted by the terrible fire of thirst and desire,

becomes cool, chanting the Praises of the Lord, Har, Har. ||2||

By millions of efforts, peace is not obtained;

the mind is satisfied only by singing the Glorious Praises of the Lord. ||3||

Please bless me with devotion, O God, O Searcher of hearts.

This is Nanak's prayer, O Lord and Master. ||4||5||10||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ,

ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ।੧।

ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ।

ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।

ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੱੁਖ ਤੇ ਸੜਨ ਵਿਚ ਫਸਿਆ ਪਿਆ ਹੈ ।

ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ।੨।

ਹੇ ਭਾਈ! ਕੋ੍ਰੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ ।

ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ।੩।

ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ।੪।੫।੧੦।

Source: BaniDB · Read Ang 804 in Sri Guru Granth Sahib Ji

On this day in earlier years

  • Sunday, 03 April 2011 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Saturday, 03 April 2010 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Friday, 03 April 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Thursday, 03 April 2008 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Tuesday, 03 April 2007 ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ Ang 707 · Raag Jaithsree
  • Monday, 03 April 2006 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans