ਹੁਕਮਨਾਮਾ ਸਾਹਿਬ

Hukamnama Sahib

Saturday, 21 April 2012

ਸ਼ਨਿੱਚਰਵਾਰ, ੯ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

Ang 896 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਜਿਸ ਕੀ ਤਿਸ ਕੀ ਕਰਿ ਮਾਨੁ ॥

jis kee tis kee kar maan ||

ਆਪਨ ਲਾਹਿ ਗੁਮਾਨੁ ॥

aapan laeh gumaan ||

ਜਿਸ ਕਾ ਤੂ ਤਿਸ ਕਾ ਸਭੁ ਕੋਇ ॥

jis kaa too tis kaa sabh koi ||

ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥

tiseh araadh sadhaa sukh hoi ||1||

ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥

kaahe bhram bhrameh bigaane ||

ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥

naam binaa kichh kaam na aavai meraa meraa kar bahut pachhutaane ||1|| rahaau ||

ਜੋ ਜੋ ਕਰੈ ਸੋਈ ਮਾਨਿ ਲੇਹੁ ॥

jo jo karai soiee maan leh ||

ਬਿਨੁ ਮਾਨੇ ਰਲਿ ਹੋਵਹਿ ਖੇਹ ॥

bin maane ral hoveh kheh ||

ਤਿਸ ਕਾ ਭਾਣਾ ਲਾਗੈ ਮੀਠਾ ॥

tis kaa bhaanaa laagai meeThaa ||

ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥

gur prasaadh virale man vooThaa ||2||

ਵੇਪਰਵਾਹੁ ਅਗੋਚਰੁ ਆਪਿ ॥

veparavaahu agochar aap ||

ਆਠ ਪਹਰ ਮਨ ਤਾ ਕਉ ਜਾਪਿ ॥

aaTh pahar man taa kau jaap ||

ਜਿਸੁ ਚਿਤਿ ਆਏ ਬਿਨਸਹਿ ਦੁਖਾ ॥

jis chit aae binaseh dhukhaa ||

ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥

halat palat teraa uoojal mukhaa ||3||

ਕਉਨ ਕਉਨ ਉਧਰੇ ਗੁਨ ਗਾਇ ॥

kaun kaun udhare gun gai ||

ਗਨਣੁ ਨ ਜਾਈ ਕੀਮ ਨ ਪਾਇ ॥

ganan na jaiee keem na pai ||

ਬੂਡਤ ਲੋਹ ਸਾਧਸੰਗਿ ਤਰੈ ॥

booddat loh saadhasa(n)g tarai ||

ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥

naanak jiseh paraapat karai ||4||31||42||

English Translation

Raamkalee, Fifth Mehla:

Honor the One, to whom everything belongs.

Leave your egotistical pride behind.

You belong to Him; everyone belongs to Him.

Worship and adore Him, and you shall be at peace forever. ||1||

Why do you wander in doubt, you fool?

Without the Naam, the Name of the Lord, nothing is of any use at all. Crying out, 'Mine, mine', a great many have departed, regretfully repenting. ||1||Pause||

Whatever the Lord has done, accept that as good.

Without accepting, you shall mingle with dust.

His Will seems sweet to me.

By Guru's Grace, He comes to dwell in the mind. ||2||

He Himself is carefree and independent, imperceptible.

Twenty-four hours a day, O mind, meditate on Him.

When He comes into the consciousness, pain is dispelled.

Here and hereafter, your face shall be radiant and bright. ||3||

Who, and how many have been saved, singing the Glorious Praises of the Lord?

They cannot be counted or evaluated.

Even the sinking iron is saved, in the Saadh Sangat, the Company of the Holy,

O Nanak, as His Grace is received. ||4||31||42||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ (ਇਹ ਸਰੀਰ ਆਦਿਕ) ਹੈ, ਉਸੇ ਦਾ ਹੀ ਮੰਨ ।

(ਇਹ ਸਰੀਰ ਆਦਿਕ ਮੇਰਾ ਹੈ ਮੇਰਾ ਹੈ) ਆਪਣਾ (ਇਹ ਅਹੰਕਾਰ ਦੂਰ ਕਰ) ।

ਹਰੇਕ ਜੀਵ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ ਜਿਸ ਦਾ ਤੂੰ ਪੈਦਾ ਕੀਤਾ ਹੋਇਆ ਹੈਂ ।

ਉਸ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਸੁਖ ਮਿਲਦਾ ਹੈ ।੧।

ਹੇ ਪ੍ਰਭੂ ਤੋਂ ਵਿਛੁੜੇ ਹੋਏ ਜੀਵ! ਕਿਉਂ (ਅਪਣੱਤ ਦੇ) ਭੁਲੇਖੇ ਵਿਚ ਪੈ ਕੇ ਭਟਕ ਰਿਹਾ ਹੈਂ?

ਪਰਮਾਤਮਾ ਦੇ ਨਾਮ ਤੋਂ ਬਿਨਾ (ਹੋਰ ਕੋਈ ਸ਼ੈ ਕਿਸੇ ਦੇ) ਕੰਮ ਨਹੀਂ ਆਉਂਦੀ । (ਇਹ) ਮੇਰਾ (ਸਰੀਰ ਹੈ, ਇਹ) ਮੇਰਾ (ਧਨ ਹੈ)—ਇਉਂ ਆਖ ਆਖ ਕੇ (ਅਨੇਕਾਂ ਹੀ ਜੀਵ) ਬਹੁਤ ਪਛੁਤਾਂਦੇ ਗਏ ।੧।ਰਹਾਉ।

ਹੇ ਭਾਈ! ਪਰਮਾਤਮਾ ਜੋ ਕੁਝ ਕਰਦਾ ਹੈ ਉਸੇ ਨੂੰ ਠੀਕ ਮੰਨਿਆ ਕਰ ।

(ਰਜ਼ਾ ਨੂੰ) ਮੰਨਣ ਤੋਂ ਬਿਨਾ (ਮਿੱਟੀ ਵਿਚ) ਮਿਲ ਕੇ ਮਿੱਟੀ ਹੋ ਜਾਏਂਗਾ ।

ਹੇ ਭਾਈ! ਜਿਸ ਕਿਸੇ ਬੰਦੇ ਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਦੀ ਹੈ

ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ ।੨।

ਹੇ ਮਨ! ਜਿਸ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਜੀਵ ਦੇ ਗਿਆਨ-ਇੰਦ੍ਰਿਆਂ ਦੀ ਜਿਸ ਤਕ ਪਹੁੰਚ ਨਹੀਂ ਹੋ ਸਕਦੀ,

ਹੇ ਮਨ! ਅੱਠੇ ਪਹਿਰ ਉਸ ਨੂੰ ਜਪਿਆ ਕਰ ।

ਜੇ ਉਹ ਪਰਮਾਤਮਾ (ਤੇਰੇ) ਚਿੱਤ ਵਿਚ ਆ ਵੱਸੇ,

ਤਾਂ ਤੇਰੇ ਸਾਰੇ ਦੁੱਖ ਨਾਸ ਹੋ ਜਾਣਗੇ, ਇਸ ਲੋਕ ਵਿਚ ਅਤੇ ਪਰਲੋਕ ਵਿਚ ਤੇਰਾ ਮੂੰਹ ਉਜਲਾ ਰਹੇਗਾ ।੩।

ਹੇ ਭਾਈ! ਇਸ ਗੱਲ ਦਾ ਲੇਖਾ ਨਹੀਂ ਕੀਤਾ ਜਾ ਸਕਦਾ ਕਿ ਪਰਮਾਤਮਾ ਦੇ ਗੁਣ ਗਾ ਗਾ ਕੇ ਕੌਣ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।

ਪਰਮਾਤਮਾ ਦੇ ਗੁਣ ਗਾਣ ਦਾ ਮੁੱਲ ਨਹੀਂ ਪੈ ਸਕਦਾ ।

ਲੋਹੇ ਵਰਗਾ ਕਠੋਰ-ਚਿੱਤ ਬੰਦਾ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਾਰ ਲੰਘ ਜਾਂਦਾ ਹੈ ।

ਪਰ, ਹੇ ਨਾਨਕ! (ਗੁਣ ਗਾਣ ਦਾ ਉੱਦਮ ਉਹੀ ਮਨੁੱਖ) ਕਰਦਾ ਹੈ ਜਿਸ ਨੂੰ ਧੁਰੋਂ ਇਹ ਦਾਤਿ ਪ੍ਰਾਪਤ ਹੋਵੇ ।੪।੩੧।੪੨।

Source: BaniDB · Read Ang 896 in Sri Guru Granth Sahib Ji

On this day in earlier years

  • Thursday, 21 April 2011 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Wednesday, 21 April 2010 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree
  • Tuesday, 21 April 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Monday, 21 April 2008 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Saturday, 21 April 2007 ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ Ang 565 · Raag Vadhans
  • Friday, 21 April 2006 ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ Ang 813 · Raag Bilaaval