ਹੁਕਮਨਾਮਾ ਸਾਹਿਬ

Hukamnama Sahib

Sunday, 06 May 2012

ਐਤਵਾਰ, ੨੪ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

Ang 611 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥

kar isanaan simar prabh apanaa man tan bhe arogaa ||

ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥

koT bighan laathe prabh saranaa pragaTe bhale sa(n)jogaa ||1||

ਪ੍ਰਭ ਬਾਣੀ ਸਬਦੁ ਸੁਭਾਖਿਆ ॥

prabh baanee sabadh subhaakhiaa ||

ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥

gaavahu sunahu paRahu nit bhaiee gur poorai too raakhiaa || rahaau ||

ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥

saachaa saahib amit vaddaiee bhagat vachhal dhiaalaa ||

ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥

sa(n)taa kee paij rakhadhaa aaiaa aadh biradh pratipaalaa ||2||

ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥

har a(n)mirat naam bhojan nit bhu(n)chahu sarab velaa mukh paavahu ||

ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥

jaraa maraa taap sabh naaThaa gun gobi(n)dh nit gaavahu ||3||

ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥

sunee aradhaas suaamee merai sarab kalaa ban aaiee ||

ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

pragaT bhiee sagale jug a(n)tar gur naanak kee vaddiaaiee ||4||11||

English Translation

Sorat'h, Fifth Mehla:

After taking your cleansing bath, remember your God in meditation, and your mind and body shall be free of disease.

Millions of obstacles are removed, in the Sanctuary of God, and good fortune dawns. ||1||

The Word of God's Bani, and His Shabad, are the best utterances.

So constantly sing them, listen to them, and read them, O Siblings of Destiny, and the Perfect Guru shall save you. ||Pause||

The glorious greatness of the True Lord is immeasurable; the Merciful Lord is the Lover of His devotees.

He has preserved the honor of His Saints; from the very beginning of time, His Nature is to cherish them. ||2||

So eat the Ambrosial Name of the Lord as your food; put it into your mouth at all times.

The pains of old age and death shall all depart, when you constantly sing the Glorious Praises of the Lord of the Universe. ||3||

My Lord and Master has heard my prayer, and all my affairs have been resolved.

The glorious greatness of Guru Nanak is manifest, throughout all the ages. ||4||11||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ

(ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕੋ੍ਰੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ।੧।

ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ,

(ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ । (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ।ਰਹਾਉ।

ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ,

ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ।੨।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ ।

ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ।੩।

ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕੋ੍ਰੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ ।

ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ।੪।੧੧।

Source: BaniDB · Read Ang 611 in Sri Guru Granth Sahib Ji

On this day in earlier years

  • Friday, 06 May 2011 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 06 May 2010 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Wednesday, 06 May 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Tuesday, 06 May 2008 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Sunday, 06 May 2007 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Saturday, 06 May 2006 ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ Ang 692 · Raag Dhanaasree