ਹੁਕਮਨਾਮਾ ਸਾਹਿਬ
Hukamnama Sahib
Wednesday, 23 May 2012
ਬੁੱਧਵਾਰ, ੧੦ ਜੇਠ (ਸੰਮਤ ੫੪੪ ਨਾਨਕਸ਼ਾਹੀ)
Ang 592 · Raag Vadhans · Guru Amar Daas Ji
ਗੁਰਮੁਖੀ (Gurmukhi)
ਸਲੋਕੁ ਮਃ ੩ ॥
salok mahalaa teejaa ||
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
gurmukh sev na keeneeaa har naam na lago piaar ||
ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥
sabadhai saadh na aaio mar janamai vaaro vaar ||
ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥
manmukh a(n)dh na chetiee kit aaiaa saisaar ||
ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
naanak jin kau nadhar kare se gurmukh la(n)ghe paar ||1||
ਮਃ ੩ ॥
mahalaa teejaa ||
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
eiko satigur jaagataa hor jag sootaa moh piaas ||
ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥
satigur sevan jaaga(n)n se jo rate sach naam gunataas ||
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
manmukh a(n)dh na chetanee janam mar hoh binaas ||
ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
naanak gurmukh tinee naam dhiaaiaa jin ka(n)au dhur poorab likhiaas ||2||
English Translation
Shalok, Third Mehla:
One who does not serve the Guru as Gurmukh, who does not love the Lord's Name,
and who does not savor the taste of the Shabad, shall die, and be reborn, over and over again.
The blind, self-willed manmukh does not think of the Lord; why did he even come into the world?
O Nanak, that Gurmukh, upon whom the Lord casts His Glance of Grace, crosses over the world-ocean. ||1||
Third Mehla:
Only the Guru is awake; the rest of the world is asleep in emotional attachment and desire.
Those who serve the True Guru and remain wakeful, are imbued with the True Name, the treasure of virtue.
The blind, self-willed manmukhs do not think of the Lord; they are ruined through birth and death.
O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. ||2||
ਪੰਜਾਬੀ ਵਿਆਖਿਆ (Punjabi Explanation)
ਸਲੋਕ ਤੀਜੀ ਪਾਤਿਸ਼ਾਹੀ।
ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ
ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ
ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)?
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧।
ਤੀਜੀ ਪਾਤਿਸ਼ਾਹੀ।
ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ
ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ ।
ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨।
Source: BaniDB · Read Ang 592 in Sri Guru Granth Sahib Ji