ਹੁਕਮਨਾਮਾ ਸਾਹਿਬ

Hukamnama Sahib

Tuesday, 29 May 2012

ਮੰਗਲਵਾਰ, ੧੬ ਜੇਠ (ਸੰਮਤ ੫੪੪ ਨਾਨਕਸ਼ਾਹੀ)

Ang 569 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥

ratan padhaarath vanaje'eeh satigur dheeaa bujhaiee raam ||

ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

laahaa laabh har bhagat hai gun meh gunee samaiee raam ||

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥

gun meh gunee samaae jis aap bujhaae laahaa bhagat saisaare ||

ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥

bin bhagatee sukh na hoiee dhoojai pat khoiee gurmat naam adhaare ||

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥

vakhar naam sadhaa laabh hai jis no et vaapaar laae ||

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

ratan padhaarath vanaje'eeh jaa(n) satigur dhei bujhaae ||1||

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥

maiaa moh sabh dhukh hai khoTaa ih vaapaaraa raam ||

ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥

kooR bol bikh khaavanee bahu vadheh vikaaraa raam ||

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥

bahu vadheh vikaaraa sahasaa ih sa(n)saaraa bin naavai pat khoiee ||

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥

paR paR pa(n)ddit vaadh vakhaaneh bin boojhe sukh na hoiee ||

ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥

aavan jaanaa kadhe na chookai maiaa moh piaaraa ||

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥

maiaa moh sabh dhukh hai khoTaa ih vaapaaraa ||2||

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥

khoTe khare sabh parakheean tit sache kai dharabaaraa raam ||

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥

khoTe dharageh suTeean uoobhe karan pukaaraa raam ||

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥

uoobhe karan pukaaraa mugadh gavaaraa manmukh janam gavaiaa ||

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥

bikhiaa maiaa jin jagat bhulaiaa saachaa naam na bhaiaa ||

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥

manmukh sa(n)taa naal vair kar dhukh khaTe sa(n)saaraa ||

ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥

khoTe khare parakheean tit sachai dharavaaraa raam ||3||

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥

aap kare kis aakheeaai hor karanaa kichhoo na jaiee raam ||

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥

jit bhaavai tit laisee jiau tis dhee vaddiaaiee raam ||

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥

jiau tis dhee vaddiaaiee aap karaiee vareeaam na fusee koiee ||

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥

jagajeevan dhaataa karam bidhaataa aape bakhase soiee ||

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥

gur parasaadhee aap gavaieeaai naanak naam pat paiee ||

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥

aap kare kis aakheeaai hor karanaa kichhoo na jaiee ||4||4||

English Translation

Wadahans, Third Mehla:

Purchase the jewel, the invaluable treasure; the True Guru has given this understanding.

The profit of profits is the devotional worship of the Lord; one's virtues merge into the virtues of the Lord.

One's virtues merge into the virtues of the Lord; he comes to understand his own self. He earns the profit of devotional worship in this world.

Without devotion, there is no peace; through duality, one's honor is lost, but under Guru's Instruction, he is blessed with the Support of the Naam.

He ever earns the profit of the merchandise of the Naam, whom the Lord employs in this Trade.

He purchases the jewel, the invaluable treasure, unto whom the True Guru has given this understanding. ||1||

The love of Maya is totally painful; this is a bad deal.

Speaking falsehood, one eats poison, and the evil within increases greatly.

The evil within increases greatly, in this world of doubt; without the Name, one's honor is lost.

Reading and studying, the religious scholars argue and debate; but without understanding, there is no peace.

Their comings and goings never end; emotional attachment to Maya is dear to them.

The love of Maya is totally painful; this is a bad deal. ||2||

The counterfeit and the genuine are all assayed in the Court of the True Lord.

The counterfeit are cast out of the Court, and they stand there, crying out in misery.

They stand there, crying out in misery; the foolish, idiotic, self-willed manmukhs have wasted their lives.

Maya is the poison which has deluded the world; it does not love the Naam, the Name of the Lord.

The self-willed manmukhs are resentful toward the Saints; they harvest only pain in this world.

The counterfeit and the genuine are assayed in that True Court of the Lord. ||3||

He Himself acts; who else should I ask? No one else can do anything.

As He pleases, He engages us; such is His glorious greatness.

Such is His glorious greatness - He Himself causes all to act; no one is a warrior or a coward.

The Life of the World, the Great Giver, the Architect of karma - He Himself grants forgiveness.

By Guru's Grace, self-conceit is eradicated, O Nanak, and through the Naam, honor is obtained.

He Himself acts; who else should I ask? No one else can do anything. ||4||4||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਤੀਜੀ ਪਾਤਿਸ਼ਾਹੀ।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ,

ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ ।

ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ ।

ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ ।੧।

ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ,

ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ ।

ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ ।

ਬਹੁਤ ਲਿਖ ਪੜ੍ਹ ਕੇ, ਵਿਦਵਾਨ ਬਹਿਸ ਮੁਬਾਹਿਸੇ ਕਰਦੇ ਹਨ। ਬਗੈਰ ਗਿਆਤ ਦੇ ਉਨ੍ਹਾਂ ਨੂੰ ਆਰਾਮ ਪ੍ਰਾਪਤ ਨਹੀਂ ਹੁੰਦਾ।

ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ ।

ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ ।੨।

ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ ।

ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ ।

ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) ।

(ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ ।

(ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ ।

ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ ।੩।

(ਹੇ ਭਾਈ! ਜੀਵਾਂ ਨੂੰ ‘ਖੋਟੇ ਖਰੇ’ ਪਰਮਾਤਮਾ) ਆਪ ਹੀ ਬਣਾਂਦਾ ਹੈ । (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।

ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) ।

ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ ।

ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।

ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ ।

(ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।੪।੪।

Source: BaniDB · Read Ang 569 in Sri Guru Granth Sahib Ji

On this day in earlier years

  • Sunday, 29 May 2011 ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ Ang 784 · Raag Soohee
  • Saturday, 29 May 2010 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Friday, 29 May 2009 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Thursday, 29 May 2008 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee
  • Tuesday, 29 May 2007 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Monday, 29 May 2006 ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ Ang 692 · Raag Dhanaasree