ਹੁਕਮਨਾਮਾ ਸਾਹਿਬ

Hukamnama Sahib

Thursday, 28 June 2012

ਵੀਰਵਾਰ, ੧੫ ਹਾੜ (ਸੰਮਤ ੫੪੪ ਨਾਨਕਸ਼ਾਹੀ)

Ang 733 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੬

soohee mahalaa chauthhaa ghar chhayvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

neech jaat har japatiaa utam padhavee pai ||

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

poochhahu bidhar dhaasee sutai kisan utariaa ghar jis jai ||1||

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

har kee akath kathaa sunahu jan bhaiee jit sahasaa dhookh bhookh sabh leh jai ||1|| rahaau ||

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ravidhaas chamaar usatat kare har keerat nimakh ik gai ||

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

patit jaat utam bhiaa chaar varan pe pag aai ||2||

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

naamadhea preet lagee har setee lok chheepaa kahai bulai ||

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

khatree braahaman piTh dhe chhodde har naamadheau leeaa mukh lai ||3||

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

jitane bhagat har sevakaa mukh aThasaTh teerath tin tilak kaddai ||

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

jan naanak tin kau anadhin parase je kirapaa kare har rai ||4||1||8||

English Translation

Soohee, Fourth Mehla, Sixth House:

One Universal Creator God. By The Grace Of The True Guru:

When someone of low social class chants the Lord's Name, he obtains the state of highest dignity.

Go and ask Bidar, the son of a maid; Krishna himself stayed in his house. ||1||

Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||

Ravi Daas, the leather-worker, praised the Lord, and sang the Kirtan of His Praises each and every instant.

Although he was of low social status, he was exalted and elevated, and people of all four castes came and bowed at his feet. ||2||

Naam Dayv loved the Lord; the people called him a fabric dyer.

The Lord turned His back on the high-class Kh'shaatriyas and Brahmins, and showed His face to Naam Dayv. ||3||

All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.

Servant Nanak shall touch their feet night and day, if the Lord, the King, grants His Grace. ||4||1||8||

ਪੰਜਾਬੀ ਵਿਆਖਿਆ (Punjabi Explanation)

ਸੂਹੀ ਚੌਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ

ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧।

ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ।

ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ ।

ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨।

ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ

ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)

ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।

Source: BaniDB · Read Ang 733 in Sri Guru Granth Sahib Ji

On this day in earlier years

  • Tuesday, 28 June 2011 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Monday, 28 June 2010 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ Ang 809 · Raag Bilaaval
  • Sunday, 28 June 2009 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ Ang 803 · Raag Bilaaval
  • Saturday, 28 June 2008 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee
  • Thursday, 28 June 2007 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Wednesday, 28 June 2006 ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ Ang 835 · Raag Bilaaval