ਹੁਕਮਨਾਮਾ ਸਾਹਿਬ

Hukamnama Sahib

Thursday, 19 July 2012

ਵੀਰਵਾਰ, ੪ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 554 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥

maanas bhariaa aaniaa maanas bhariaa aai ||

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥

jit peetai mat dhoor hoi baral pavai vich aai ||

ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥

aapanaa paraiaa na pachhaaniee khasamahu dhake khai ||

ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥

jit peetai khasam visarai dharageh milai sajai ||

ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥

jhooThaa madh mool na peechiee je kaa paar vasai ||

ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

naanak nadharee sach madh paieeaai satigur milai jis aai ||

ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

sadhaa saahib kai ra(n)g rahai mahalee paavai thaau ||1||

ਮਃ ੩ ॥

mahalaa teejaa ||

ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥

eih jagat jeevat marai jaa is no sojhee hoi ||

ਜਾ ਤਿਨਿੑ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥

jaa tini(h) savaaliaa taa(n) sav rahiaa jagaae taa(n) sudh hoi ||

ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥

naanak nadhar kare je aapanee satigur melai soi ||

ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥

gur prasaadh jeevat marai taa fir maran na hoi ||2||

ਪਉੜੀ ॥

pauRee ||

ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥

jis dhaa keetaa sabh kichh hovai tis no paravaeh naahee kisai keree ||

ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥

har jeeau teraa dhitaa sabh ko khaavai sabh muhataajee kaddai teree ||

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥

j tudh no saalaahe su sabh kichh paavai jis no kirapaa nira(n)jan keree ||

ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥

soiee saahu sachaa vanajaaraa jin vakhar ladhiaa har naam dhan teree ||

ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

sabh tisai no saalaahih sa(n)tahu jin dhooje bhaav kee maar viddaaree dderee ||16||

English Translation

Shalok, Third Mehla:

One person brings a full bottle, and another fills his cup.

Drinking the wine, his intelligence departs, and madness enters his mind;

he cannot distinguish between his own and others, and he is struck down by his Lord and Master.

Drinking it, he forgets his Lord and Master, and he is punished in the Court of the Lord.

Do not drink the false wine at all, if it is in your power.

O Nanak, the True Guru comes and meets the mortal; by His Grace, one obtains the True Wine.

He shall dwell forever in the Love of the Lord Master, and obtain a seat in the Mansion of His Presence. ||1||

Third Mehla:

When this world comes to understand, it remains dead while yet alive.

When the Lord puts him to sleep, he remains asleep; when He wakes him up, he regains consciousness.

O Nanak, when the Lord casts His Glance of Grace, He causes him to meet the True Guru.

By Guru's Grace, remain dead while yet alive, and you shall not have to die again. ||2||

Pauree:

By His doing, everything happens; what does He care for anyone else?

O Dear Lord, everyone eats whatever You give - all are subservient to You.

One who praises You obtains everything; You bestow Your Mercy upon him, O Immaculate Lord.

He alone is a true banker and trader, who loads the merchandise of the wealth of the Your Name, O Lord.

O Saints, let everyone praise the Lord, who has destroyed the pile of the love of duality. ||16||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਸ਼ਾਹੀ।

ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ)

ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ

ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ

ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ

ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ ।

ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ

ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ ।੧।

ਤੀਜੀ ਪਾਤਸ਼ਾਹੀ।

ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;)

(ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ ।

ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ

ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।

ਪਉੜੀ।

ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ

(ਸਗੋਂ), ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ ।

ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ

ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ ।

ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ ।੧੬।

Source: BaniDB · Read Ang 554 in Sri Guru Granth Sahib Ji

On this day in earlier years

  • Tuesday, 19 July 2011 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Monday, 19 July 2010 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Sunday, 19 July 2009 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Saturday, 19 July 2008 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Thursday, 19 July 2007 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Wednesday, 19 July 2006 ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ Ang 733 · Raag Soohee