ਹੁਕਮਨਾਮਾ ਸਾਹਿਬ

Hukamnama Sahib

Wednesday, 25 July 2012

ਬੁੱਧਵਾਰ, ੧੦ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 630 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

sarab sukhaa kaa dhaataa satigur taa kee saranee paieeaai ||

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

dharasan bheTat hot ana(n)dhaa dhookh giaa har gaieeaai ||1||

ਹਰਿ ਰਸੁ ਪੀਵਹੁ ਭਾਈ ॥

har ras peevahu bhaiee ||

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

naam japahu naamo aaraadhahu gur poore kee saranaiee || rahaau ||

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

tiseh paraapat jis dhur likhiaa soiee pooran bhaiee ||

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

naanak kee bena(n)tee prabh jee naam rahaa liv laiee ||2||25||89||

English Translation

Sorat'h, Fifth Mehla:

The True Guru is the Giver of all peace and comfort - seek His Sanctuary.

Beholding the Blessed Vision of His Darshan, bliss ensues, pain is dispelled, and one sings the Lord's Praises. ||1||

Drink in the sublime essence of the Lord, O Siblings of Destiny.

Chant the Naam, the Name of the Lord; worship the Naam in adoration, and enter the Sanctuary of the Perfect Guru. ||Pause||

Only one who has such pre-ordained destiny receives it; he alone becomes perfect, O Siblings of Destiny.

Nanak's prayer, O Dear God, is to remain lovingly absorbed in the Naam. ||2||25||89||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ ।

ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ

ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ।

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ

। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

Source: BaniDB · Read Ang 630 in Sri Guru Granth Sahib Ji

On this day in earlier years

  • Monday, 25 July 2011 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Sunday, 25 July 2010 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Saturday, 25 July 2009 ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ Ang 752 · Raag Soohee
  • Friday, 25 July 2008 ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ Ang 748 · Raag Soohee
  • Wednesday, 25 July 2007 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Tuesday, 25 July 2006 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang