ਹੁਕਮਨਾਮਾ ਸਾਹਿਬ

Hukamnama Sahib

Monday, 30 July 2012

ਸੋਮਵਾਰ, ੧੫ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਇਹ ਜਗਿ ਮੀਤੁ ਨ ਦੇਖਿਓ ਕੋਈ ॥

eeh jag meet na dhekhio koiee ||

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

sagal jagat apanai sukh laagio dhukh mai sa(n)g na hoiee ||1|| rahaau ||

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

dhaaraa meet poot sanaba(n)dhee sagare dhan siau laage ||

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

jab hee niradhan dhekhio nar kau sa(n)g chhaadd sabh bhaage ||1||

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

kaha(n)au kahaa yiaa man baure kau in siau neh lagaio ||

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

dheenaa naath sakal bhai bha(n)jan jas taa ko bisaraio ||2||

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

suaan poochh jiau bhio na soodhau bahut jatan mai keenau ||

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

naanak laaj biradh kee raakhahu naam tuhaarau leenau ||3||9||

English Translation

Sorat'h, Ninth Mehla:

In this world, I have not found any true friend.

The whole world is attached to its own pleasures, and when trouble comes, no one is with you. ||1||Pause||

Wives, friends, children and relatives - all are attached to wealth.

When they see a poor man, they all forsake his company and run away. ||1||

So what should I say to this crazy mind, which is affectionately attached to them?

The Lord is the Master of the meek, the Destroyer of all fears, and I have forgotten to praise Him. ||2||

Like a dog's tail, which will never straighten out, the mind will not change, no matter how many things are tried.

Says Nanak, please, Lord, uphold the honor of Your innate nature; I chant Your Name. ||3||9||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ

ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ—ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ ।

ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ ।

(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ ।

ਹੇ ਨਾਨਕ! (ਆਖ—ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ।੩।੯।

Source: BaniDB · Read Ang 633 in Sri Guru Granth Sahib Ji

On this day in earlier years

  • Saturday, 30 July 2011 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Friday, 30 July 2010 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Thursday, 30 July 2009 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ Ang 743 · Raag Soohee
  • Wednesday, 30 July 2008 ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ Ang 822 · Raag Bilaaval
  • Monday, 30 July 2007 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Sunday, 30 July 2006 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ Ang 676 · Raag Dhanaasree