ਹੁਕਮਨਾਮਾ ਸਾਹਿਬ

Hukamnama Sahib

Friday, 03 August 2012

ਸ਼ੁੱਕਰਵਾਰ, ੧੯ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 621 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੩ ਚਉਪਦੇ

soraTh mahalaa panjavaa ghar teejaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

mil pa(n)chahu nahee sahasaa chukaiaa ||

ਸਿਕਦਾਰਹੁ ਨਹ ਪਤੀਆਇਆ ॥

sikadhaarahu neh pateeaaiaa ||

ਉਮਰਾਵਹੁ ਆਗੈ ਝੇਰਾ ॥

aumaraavahu aagai jheraa ||

ਮਿਲਿ ਰਾਜਨ ਰਾਮ ਨਿਬੇਰਾ ॥੧॥

mil raajan raam niberaa ||1||

ਅਬ ਢੂਢਨ ਕਤਹੁ ਨ ਜਾਈ ॥

ab ddooddan katahu na jaiee ||

ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

gobidh bheTe gur gosaiee || rahaau ||

ਆਇਆ ਪ੍ਰਭ ਦਰਬਾਰਾ ॥

aaiaa prabh dharabaaraa ||

ਤਾ ਸਗਲੀ ਮਿਟੀ ਪੂਕਾਰਾ ॥

taa sagalee miTee pookaaraa ||

ਲਬਧਿ ਆਪਣੀ ਪਾਈ ॥

labadh aapanee paiee ||

ਤਾ ਕਤ ਆਵੈ ਕਤ ਜਾਈ ॥੨॥

taa kat aavai kat jaiee ||2||

ਤਹ ਸਾਚ ਨਿਆਇ ਨਿਬੇਰਾ ॥

teh saach niaai niberaa ||

ਊਹਾ ਸਮ ਠਾਕੁਰੁ ਸਮ ਚੇਰਾ ॥

uoohaa sam Thaakur sam cheraa ||

ਅੰਤਰਜਾਮੀ ਜਾਨੈ ॥

a(n)tarajaamee jaanai ||

ਬਿਨੁ ਬੋਲਤ ਆਪਿ ਪਛਾਨੈ ॥੩॥

bin bolat aap pachhaanai ||3||

ਸਰਬ ਥਾਨ ਕੋ ਰਾਜਾ ॥

sarab thaan ko raajaa ||

ਤਹ ਅਨਹਦ ਸਬਦ ਅਗਾਜਾ ॥

teh anahadh sabadh agaajaa ||

ਤਿਸੁ ਪਹਿ ਕਿਆ ਚਤੁਰਾਈ ॥

tis peh kiaa chaturaiee ||

ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

mil naanak aap gavaiee ||4||1||51||

English Translation

Sorat'h, Fifth Mehla, Third House, Chau-Padhay:

One Universal Creator God. By The Grace Of The True Guru:

Meeting with the council, my doubts were not dispelled.

The chiefs did not give me satisfaction.

I presented my dispute to the noblemen as well.

But it was only settled by meeting with the King, my Lord. ||1||

Now, I do not go searching anywhere else,

because I have met the Guru, the Lord of the Universe. ||Pause||

When I came to God's Darbaar, His Holy Court,

then all of my cries and complaints were settled.

Now that I have attained what I had sought,

where should I come and where should I go? ||2||

There, true justice is administered.

There, the Lord Master and His disciple are one and the same.

The Inner-knower, the Searcher of hearts, knows.

Without our speaking, He understands. ||3||

He is the King of all places.

There, the unstruck melody of the Shabad resounds.

Of what use is cleverness when dealing with Him?

Meeting with Him, O Nanak, one loses his self-conceit. ||4||1||51||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਚਉਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ ।

ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ)

ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ)

ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ

ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ।ਰਹਾਉ।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ),

ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ ।

ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ,

ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ ।

ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ ।

ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ,

(ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ,

ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) ।

(ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ ।

ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

Source: BaniDB · Read Ang 621 in Sri Guru Granth Sahib Ji

On this day in earlier years

  • Wednesday, 03 August 2011 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Tuesday, 03 August 2010 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Monday, 03 August 2009 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Sunday, 03 August 2008 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Friday, 03 August 2007 ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ Ang 595 · Raag Sorath
  • Thursday, 03 August 2006 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath