ਹੁਕਮਨਾਮਾ ਸਾਹਿਬ

Hukamnama Sahib

Sunday, 05 August 2012

ਐਤਵਾਰ, ੨੧ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 589 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

bin satigur seve jeea ke ba(n)dhanaa vich haumai karam kamaeh ||

ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

bin satigur seve Thaur na paavahee mar ja(n)meh aaveh jaeh ||

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

bin satigur seve fikaa bolanaa naam na vasai man maeh ||

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

naanak bin satigur seve jam pur badhe maareean muh kaalai uTh jaeh ||1||

English Translation

Shalok, Third Mehla:

Without serving the True Guru, the soul is in the bondage of deeds done in ego.

Without serving the True Guru, one finds no place of rest; he dies, and is reincarnated, and continues coming and going.

Without serving the True Guru, one's speech is vapid and insipid; the Naam, the Name of the Lord, does not abide in his mind.

O Nanak, without serving the True Guru, they are bound and beaten in the City of Death; they arise and depart with blackened faces. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ,

ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ;

ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੰੁਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ ।

ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੰੁਦੇ ਹਨ) ।੧।

Source: BaniDB · Read Ang 589 in Sri Guru Granth Sahib Ji

On this day in earlier years

  • Friday, 05 August 2011 ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ Ang 482 · Raag Aasaa
  • Thursday, 05 August 2010 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Wednesday, 05 August 2009 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Tuesday, 05 August 2008 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Sunday, 05 August 2007 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Ang 684 · Raag Dhanaasree
  • Saturday, 05 August 2006 ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ Ang 598 · Raag Sorath