ਹੁਕਮਨਾਮਾ ਸਾਹਿਬ

Hukamnama Sahib

Friday, 31 August 2012

ਸ਼ੁੱਕਰਵਾਰ, ੧੬ ਭਾਦੋਂ (ਸੰਮਤ ੫੪੪ ਨਾਨਕਸ਼ਾਹੀ)

Ang 537 · Raag Bihaagraa · Guru Raam Daas Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧

raag bihaagaRaa chha(n)t mahalaa chauthhaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥

har har naam dhiaaieeaai meree ji(n)dhuRe'e gurmukh naam amole raam ||

ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥

har ras beedhaa har man piaaraa man har ras naam jhakole raam ||

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

gurmat man Thaharaieeaai meree ji(n)dhuRe'e anat na kaahoo ddole raam ||

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

man chi(n)dhiaRaa fal paiaa har prabh gun naanak baanee bole raam ||1||

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥

gurmat man a(n)mrit vuThaRaa meree ji(n)dhuRe'e mukh a(n)mirat bain alaae raam ||

ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

a(n)mirat baanee bhagat janaa kee meree ji(n)dhuRe'e man suneeaai har liv laae raam ||

ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥

chiree vichhu(n)naa har prabh paiaa gal miliaa sahaj subhaae raam ||

ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

jan naanak man anadh bhiaa hai meree ji(n)dhuRe'e anahat sabadh vajaae raam ||2||

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥

sakhee sahelee mereeaa meree ji(n)dhuRe'e koiee har prabh aan milaavai raam ||

ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

hau man dhevau tis aapanaa meree ji(n)dhuRe'e har prabh kee har kathaa sunaavai raam ||

ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥

gurmukh sadhaa araadh har meree ji(n)dhuRe'e man chi(n)dhiaRaa fal paavai raam ||

ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

naanak bhaj har saranaagatee meree ji(n)dhuRe'e vaddabhaagee naam dhiaavai raam ||3||

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥

kar kirapaa prabh aai mil meree ji(n)dhuRe'e gurmat naam paragaase raam ||

ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

hau har baajh uddeeneeaa meree ji(n)dhuRe'e jiau jal bin kamal udhaase raam ||

ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

gur poorai melaiaa meree ji(n)dhuRe'e har sajan har prabh paase raam ||

ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

dhan dhan guroo har dhasiaa meree ji(n)dhuRe'e jan naanak naam bigaase raam ||4||1||

English Translation

Raag Bihaagraa, Chhant, Fourth Mehla, First House:

One Universal Creator God. By The Grace Of The True Guru:

Meditate on the Name of the Lord, Har, Har, O my soul; as Gurmukh, meditate on the invaluable Name of the Lord.

My mind is pierced through by the sublime essence of the Lord's Name. The Lord is dear to my mind. With the sublime essence of the Lord's Name, my mind is washed clean.

Under Guru's Instructions, hold your mind steady; O my soul, do not let it wander anywhere.

One who utters the Bani of the Praises of the Lord God, O Nanak, obtains the fruits of his heart's desires. ||1||

Under Guru's Instruction, the Ambrosial Name abides within the mind, O my soul; with your mouth, utter the words of ambrosia.

The Words of the devotees are Ambrosial Nectar, O my soul; hearing them in the mind, embrace loving affection for the Lord.

Separated for so very long, I have found the Lord God; He holds me close in His loving embrace.

Servant Nanak's mind is filled with bliss, O my soul; the unstruck sound-current of the Shabad vibrates within. ||2||

If only my friends and companions would come and unite me with my Lord God, O my soul.

I offer my mind to the one who recites the sermon of my Lord God, O my soul.

As Gurmukh, ever worship the Lord in adoration, O my soul, and you shall obtain the fruits of your heart's desires.

O Nanak, hurry to the Lord's Sanctuary; O my soul, those who meditate on the Lord's Name are very fortunate. ||3||

By His Mercy, God comes to meet us, O my soul; through the Guru's Teachings, He reveals His Name.

Without the Lord, I am so sad, O my soul - as sad as the lotus without water.

The Perfect Guru has united me, O my soul, with the Lord, my best friend, the Lord God.

Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1||

ਪੰਜਾਬੀ ਵਿਆਖਿਆ (Punjabi Explanation)

ਰਾਗ ਬਿਹਾਗੜਾ ਛੰਤ ਚੋਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ ।

ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ ।

ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ ।੧।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ ।

ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ

(ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ,

ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ ।

ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ । ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ । (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! (ਆਖ—) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ ।

ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ ।

ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ । ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ ।

Source: BaniDB · Read Ang 537 in Sri Guru Granth Sahib Ji

On this day in earlier years

  • Wednesday, 31 August 2011 ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ Ang 885 · Raag Raamkalee
  • Tuesday, 31 August 2010 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 31 August 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Sunday, 31 August 2008 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Friday, 31 August 2007 ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥ Ang 886 · Raag Raamkalee
  • Thursday, 31 August 2006 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree