ਹੁਕਮਨਾਮਾ ਸਾਹਿਬ
Hukamnama Sahib
Monday, 03 September 2012
ਸੋਮਵਾਰ, ੧੯ ਭਾਦੋਂ (ਸੰਮਤ ੫੪੪ ਨਾਨਕਸ਼ਾਹੀ)
Ang 546 · Raag Bihaagraa · Guru Arjan Dev Ji
ਗੁਰਮੁਖੀ (Gurmukhi)
ਬਿਹਾਗੜਾ ਮਹਲਾ ੫ ਛੰਤ ॥
bihaagaRaa mahalaa panjavaa chha(n)t ||
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥
an kaae raataRiaa vaaT dhuhelee raam ||
ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥
paap kamaavadhiaa teraa koi na belee raam ||
ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥
koe na belee hoi teraa sadhaa pachhotaavahe ||
ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥
gun gupaal na japeh rasanaa fir kadhahu se dheh aavahe ||
ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥
taravar vichhu(n)ne neh paat juRate jam mag gaun ikelee ||
ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥
binava(n)t naanak bin naam har ke sadhaa firat dhuhelee ||1||
ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥
too(n) valava(n)ch look kareh sabh jaanai jaanee raam ||
ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥
lekhaa dharam bhiaa til peeRe ghaanee raam ||
ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥
kirat kamaane dhukh sahu paraanee anik jon bhramaiaa ||
ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥
mahaa mohanee sa(n)g raataa ratan janam gavaiaa ||
ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥
eikas har ke naam baajhahu aan kaaj siaanee ||
ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥
binava(n)t naanak lekh likhiaa bharam moh lubhaanee ||2||
ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥
beech na koi kare akirataghan vichhuR piaa ||
ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥
aae khare kaThin jamaka(n)kar pakaR liaa ||
ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥
pakaRe chalaiaa apanaa kamaiaa mahaa mohanee raatiaa ||
ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥
gun govi(n)dh gurmukh na japiaa tapat tha(n)m(h) gal laatiaa ||
ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥
kaam karodh aha(n)kaar mooThaa khoi giaan pachhutaapiaa ||
ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥
binava(n)t naanak sa(n)jog bhoolaa har jaap rasan na jaapiaa ||3||
ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥
tujh bin ko naahee prabh raakhanahaaraa raam ||
ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥
patit udhaaran har biradh tumaaraa raam ||
ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥
patit udhaaran saran suaamee kirapaa nidh dhiaalaa ||
ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥
a(n)dh koop te udhar karate sagal ghaT pratipaalaa ||
ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥
saran teree kaT mahaa beRee ik naam dheh adhaaraa ||
ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥
binava(n)t naanak kar dhei raakhahu gobi(n)dh dheen dhiaaraa ||4||
ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
so dhin safal ganiaa har prabhoo milaiaa raam ||
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
sabh sukh paragaTiaa dhukh dhoor paraiaa raam ||
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
sukh sahaj anadh binodh sadh hee gun gupaal nit gaieeaai ||
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
bhaj saadhasa(n)ge mile ra(n)ge bahuR jon na dhaieeaai ||
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
geh ka(n)Th laae sahaj subhaae aadh a(n)kur aaiaa ||
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
binava(n)t naanak aap miliaa bahuR katahoo na jaiaa ||5||4||7||
English Translation
Bihaagraa, Fifth Mehla, Chhant:
Why are you imbued with the love of another? That path is very dangerous.
O sinner, no one is your friend.
No one shall be your friend, and you shall forever regret your actions.
You have not chanted with your tongue the Praises of the Sustainer of the World; when will these days come again?
The leaf, separated from the branch, shall not be joined with it again; all alone, it falls on its way to death.
Prays Nanak, without the Lord's Name, the soul wanders, forever suffering. ||1||
You are practicing deception secretly, but the Lord, the Knower, knows all.
When the Righteous Judge of Dharma reads your account, you shall be squeezed like a sesame seed in the oil-press.
For the actions you committed, you shall suffer the penalty; you shall be consigned to countless reincarnations.
Imbued with the love of Maya, the great enticer, you shall lose the jewel of this human life.
Except for the One Name of the Lord, you are clever in everything else.
Prays Nanak, those who have such pre-ordained destiny are attracted to doubt and emotional attachment. ||2||
No one advocates for the ungrateful person, who is separated from the Lord.
The hard-hearted Messenger of Death comes and seizes him.
He seizes him, and leads him away, to pay for his evil deeds; he was imbued with Maya, the great enticer.
He was not Gurmukh - he did not chant the Glorious Praises of the Lord of the Universe; and now, the hot irons are put to his chest.
He is ruined by sexual desire, anger and egotism; deprived of spiritual wisdom, he comes to regret.
Prays Nanak, by his cursed destiny he has gone astray; with his tongue, he does not chant the Name of the Lord. ||3||
Without You, God, no one is our savior.
It is Your Nature, Lord, to save the sinners.
O Savior of sinners, I have entered Your Sanctuary, O Lord and Master, Compassionate Ocean of Mercy.
Please, rescue me from the deep, dark pit, O Creator, Cherisher of all hearts.
I seek Your Sanctuary; please, cut away these heavy bonds, and give me the Support of the One Name.
Prays Nanak, please, give me Your Hand and save me, O Lord of the Universe, Merciful to the meek. ||4||
That day is judged to be fruitful, when I merged with my Lord.
Total happiness was revealed, and pain was taken far away.
Peace, tranquility, joy and eternal happiness come from constantly singing the Glorious Praises of the Sustainer of the World.
Joining the Saadh Sangat, the Company of the Holy, I lovingly remember the Lord; I shall not wander again in reincarnation.
He has naturally hugged me close in His Loving Embrace, and the seed of my primal destiny has sprouted.
Prays Nanak, He Himself has met me, and He shall never again leave me. ||5||4||7||
ਪੰਜਾਬੀ ਵਿਆਖਿਆ (Punjabi Explanation)
ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! (ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ ।
ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ ।
(ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ ।
ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ ।
(ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ ।
ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ ।੧।
(ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ ।
ਜਦੋਂ ਧਰਮਰਾਜ ਦਾ ਹਿਸਾਬ ਹੁੰੁਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ ।
ਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ । (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ ।
ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ ।
ਨਾਨਕ ਬੇਨਤੀ ਕਰਦਾ ਹੈ—(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂ ।
ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ ।੨।
ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ ।
(ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ ।
(ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ ।
ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ ।
ਕਾਮ ਵਿਚ, ਕੋ੍ਰਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈ ।
ਨਾਨਕ ਬੇਨਤੀ ਕਰਦਾ ਹੈ—ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ :— ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ} ।੩।
ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ
ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ।
ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ!
ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈ ।
ਨਾਨਕ ਬੇਨਤੀ ਕਰਦਾ ਹੈ—ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ
ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖ਼ਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ ।੪।
ਹੇ ਭਾਈ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ) ।
(ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ ।
ਹੇ ਭਾਈ! ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ ।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ ।
ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ ।
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ ।੫।੪।੭।
Source: BaniDB · Read Ang 546 in Sri Guru Granth Sahib Ji