ਹੁਕਮਨਾਮਾ ਸਾਹਿਬ

Hukamnama Sahib

Saturday, 13 October 2012

ਸ਼ਨਿੱਚਰਵਾਰ, ੨੮ ਅੱਸੂ (ਸੰਮਤ ੫੪੪ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰ ਅਪੁਨੇ ਬਲਿਹਾਰੀ ॥

gur apune balihaaree ||

ਜਿਨਿ ਪੂਰਨ ਪੈਜ ਸਵਾਰੀ ॥

jin pooran paij savaaree ||

ਮਨ ਚਿੰਦਿਆ ਫਲੁ ਪਾਇਆ ॥

man chi(n)dhiaa fal paiaa ||

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

prabh apunaa sadhaa dhiaaiaa ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥

sa(n)tahu tis bin avar na koiee ||

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

karan kaaran prabh soiee || rahaau ||

ਪ੍ਰਭਿ ਅਪਨੈ ਵਰ ਦੀਨੇ ॥

prabh apanai var dheene ||

ਸਗਲ ਜੀਅ ਵਸਿ ਕੀਨੇ ॥

sagal jeea vas keene ||

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

taa sagale dhookh miTaiaa ||2||5||69||

English Translation

Sorat'h, Fifth Mehla:

I am a sacrifice to my Guru.

He has totally preserved my honor.

I have obtained the fruits of my mind's desires.

I meditate forever on my God. ||1||

O Saints, without Him, there is no other at all.

He is God, the Cause of causes. ||Pause||

My God has given me His Blessing.

He has made all creatures subject to me.

Servant Nanak meditates on the Naam, the Name of the Lord,

and all his sorrows depart. ||2||5||69||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ

ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ

ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ

ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ

ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ,

ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ ।

ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ

ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ

Source: BaniDB · Read Ang 626 in Sri Guru Granth Sahib Ji

On this day in earlier years

  • Thursday, 13 October 2011 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans
  • Wednesday, 13 October 2010 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Tuesday, 13 October 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Monday, 13 October 2008 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Saturday, 13 October 2007 ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ Ang 661 · Raag Dhanaasree
  • Friday, 13 October 2006 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee