ਹੁਕਮਨਾਮਾ ਸਾਹਿਬ

Hukamnama Sahib

Friday, 19 October 2012

ਸ਼ੁੱਕਰਵਾਰ, ੩ ਕੱਤਕ (ਸੰਮਤ ੫੪੪ ਨਾਨਕਸ਼ਾਹੀ)

Ang 510 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥

sabhanaa kaa sahu ek hai sadh hee rahai hajoor ||

ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥

naanak hukam na ma(n)niee taa ghar hee a(n)dhar dhoor ||

ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥

hukam bhee tin(h)aa manaisee jin(h) kau nadhar karei ||

ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥

hukam ma(n)n sukh paiaa prem suhaagan hoi ||1||

ਮਃ ੩ ॥

mahalaa teejaa ||

ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥

rain sabaiee jal muiee ka(n)t na laio bhaau ||

ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥

naanak sukh vasan suohaaganee jin(h) piaaraa purakh har raau ||2||

ਪਉੜੀ ॥

pauRee ||

ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥

sabh jag fir mai dhekhiaa har iko dhaataa ||

ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥

aupai kitai na paieeaai har karam bidhaataa ||

ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥

gur sabadhee har man vasai har sahaje jaataa ||

ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥

a(n)dharahu tirasanaa agan bujhee har a(n)mirat sar naataa ||

ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

vaddee vaddiaaiee vadde kee gurmukh bolaataa ||6||

English Translation

Shalok, Third Mehla:

There is One Lord God of all; He remains ever-present.

O Nanak, if one does not obey the Hukam of the Lord's Command, then within one's own home, the Lord seems far away.

They alone obey the Lord's Command, upon whom He casts His Glance of Grace.

Obeying His Command, one obtains peace, and becomes the happy, loving soul-bride. ||1||

Third Mehla:

She who does not love her Husband Lord, burns and wastes away all through the night of her life.

O Nanak, the soul-brides dwell in peace; they have the Lord, their King, as their Husband. ||2||

Pauree:

Roaming over the entire world, I have seen that the Lord is the only Giver.

The Lord cannot be obtained by any device at all; He is the Architect of Karma.

Through the Word of the Guru's Shabad, the Lord comes to dwell in the mind, and the Lord is easily revealed within.

The fire of desire within is quenched, and one bathes in the Lord's Pool of Ambrosial Nectar.

The great greatness of the great Lord God - the Gurmukh speaks of this. ||6||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ

ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।

ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ

ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧।

ਤੀਜੀ ਪਾਤਿਸ਼ਾਹੀ।

ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) ।

ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨।

ਪਉੜੀ।

ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ

ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ

ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ ।

ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹ

ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।

Source: BaniDB · Read Ang 510 in Sri Guru Granth Sahib Ji

On this day in earlier years

  • Wednesday, 19 October 2011 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Tuesday, 19 October 2010 ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ Ang 804 · Raag Bilaaval
  • Monday, 19 October 2009 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Sunday, 19 October 2008 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Friday, 19 October 2007 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Thursday, 19 October 2006 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath