ਹੁਕਮਨਾਮਾ ਸਾਹਿਬ

Hukamnama Sahib

Tuesday, 30 October 2012

ਮੰਗਲਵਾਰ, ੧੪ ਕੱਤਕ (ਸੰਮਤ ੫੪੪ ਨਾਨਕਸ਼ਾਹੀ)

Ang 724 · Raag Tilang · Guru Arjan Dev Ji

Reading: Permalink

ਗੁਰਮੁਖੀ (Gurmukhi)

ਤਿਲੰਗ ਮਹਲਾ ੫ ਘਰੁ ੩ ॥

tila(n)g mahalaa panjavaa ghar teejaa ||

ਮਿਹਰਵਾਨੁ ਸਾਹਿਬੁ ਮਿਹਰਵਾਨੁ ॥

miharavaan saahib miharavaan ||

ਸਾਹਿਬੁ ਮੇਰਾ ਮਿਹਰਵਾਨੁ ॥

saahib meraa miharavaan ||

ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥

jeea sagal kau dhei dhaan || rahaau ||

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥

too kaahe ddoleh praaneeaa tudh raakhaigaa sirajanahaar ||

ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

jin paidhais too keeaa soiee dhei aadhaar ||1||

ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥

jin upaiee medhanee soiee karadhaa saar ||

ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

ghaT ghaT maalak dhilaa kaa sachaa paravadhagaar ||2||

ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥

kudharat keem na jaaneeaai vaddaa veparavaahu ||

ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

kar ba(n)dhe too ba(n)dhagee jichar ghaT meh saahu ||3||

ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥

too samarath akath agochar jeeau pi(n)dd teree raas ||

ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

raham teree sukh paiaa sadhaa naanak kee aradhaas ||4||3||

English Translation

Tilang, Fifth Mehla, Third House:

Merciful, the Lord Master is Merciful.

My Lord Master is Merciful.

He gives His gifts to all beings. ||Pause||

Why do you waver, O mortal being? The Creator Lord Himself shall protect you.

He who created you, will also give you nourishment. ||1||

The One who created the world, takes care of it.

In each and every heart and mind, the Lord is the True Cherisher. ||2||

His creative potency and His value cannot be known; He is the Great and carefree Lord.

O human being, meditate on the Lord, as long as there is breath in your body. ||3||

O God, You are all-powerful, inexpressible and imperceptible; my soul and body are Your capital.

By Your Mercy, may I find peace; this is Nanak's lasting prayer. ||4||3||

ਪੰਜਾਬੀ ਵਿਆਖਿਆ (Punjabi Explanation)

ਤਿਲੰਕ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ

ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ

ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ ।ਰਹਾਉ।

ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ

ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ ।੧।

ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ

ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ।੨।

ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ

ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ ।੩।

ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ

ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ । ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ) ।੪।੩।

Source: BaniDB · Read Ang 724 in Sri Guru Granth Sahib Ji

On this day in earlier years

  • Sunday, 30 October 2011 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Saturday, 30 October 2010 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Friday, 30 October 2009 ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ Ang 734 · Raag Soohee
  • Thursday, 30 October 2008 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Tuesday, 30 October 2007 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Monday, 30 October 2006 ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ Ang 602 · Raag Sorath