ਹੁਕਮਨਾਮਾ ਸਾਹਿਬ

Hukamnama Sahib

Wednesday, 07 November 2012

ਬੁੱਧਵਾਰ, ੨੨ ਕੱਤਕ (ਸੰਮਤ ੫੪੪ ਨਾਨਕਸ਼ਾਹੀ)

Ang 555 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

haumai vich jagat muaa maradho maradhaa jai ||

ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥

jichar vich dha(n)m hai tichar na chetiee k kareg agai jai ||

ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥

giaanee hoi su cheta(n)n hoi agiaanee a(n)dh kamai ||

ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

naanak ethai kamaavai so milai agai paae jai ||1||

English Translation

Shalok, Third Mehla:

In egotism, the world is dead; it dies and dies, again and again.

As long as there is breath in the body, he does not remember the Lord; what will he do in the world hereafter?

One who remembers the Lord is a spiritual teacher; the ignorant one acts blindly.

O Nanak, whatever one does in this world, determines what he shall receive in the world hereafter. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਸ਼ਾਹੀ।

ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ;

ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ ।

ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ;

ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧।

Source: BaniDB · Read Ang 555 in Sri Guru Granth Sahib Ji

On this day in earlier years

  • Monday, 07 November 2011 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath
  • Sunday, 07 November 2010 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee
  • Saturday, 07 November 2009 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath
  • Friday, 07 November 2008 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Wednesday, 07 November 2007 ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ Ang 854 · Raag Bilaaval
  • Tuesday, 07 November 2006 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath