ਹੁਕਮਨਾਮਾ ਸਾਹਿਬ

Hukamnama Sahib

Tuesday, 13 November 2012

ਮੰਗਲਵਾਰ, ੨੮ ਕੱਤਕ (ਸੰਮਤ ੫੪੪ ਨਾਨਕਸ਼ਾਹੀ)

Ang 708 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

raaj kapaTa(n) roop kapaTa(n) dhan kapaTa(n) kul garabateh ||

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

sa(n)cha(n)t bikhiaa chhala(n) chhidhra(n) naanak bin har sa(n)g na chaalate ||1||

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

pekha(n)dhaRo kee bhul tu(n)maa dhisam sohanaa ||

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

add na laha(n)dhaRo mul naanak saath na juliee maiaa ||2||

English Translation

Shalok:

Power is fraudulent, beauty is fraudulent, and wealth is fraudulent, as is pride of ancestry.

One may gather poison through deception and fraud, O Nanak, but without the Lord, nothing shall go along with him in the end. ||1||

Beholding the bitter melon, he is deceived, since it appears so pretty

But it is not worth even a shell, O Nanak; the riches of Maya will not go along with anyone. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ

ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ

ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨।

Source: BaniDB · Read Ang 708 in Sri Guru Granth Sahib Ji

On this day in earlier years

  • Sunday, 13 November 2011 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Saturday, 13 November 2010 ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ Ang 607 · Raag Sorath
  • Friday, 13 November 2009 ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ Ang 552 · Raag Bihaagraa
  • Thursday, 13 November 2008 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Tuesday, 13 November 2007 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Monday, 13 November 2006 ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ Ang 665 · Raag Dhanaasree