ਹੁਕਮਨਾਮਾ ਸਾਹਿਬ

Hukamnama Sahib

Sunday, 02 December 2012

ਐਤਵਾਰ, ੧੭ ਮੱਘਰ (ਸੰਮਤ ੫੪੪ ਨਾਨਕਸ਼ਾਹੀ)

Ang 552 · Raag Bihaagraa · Guru Raam Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੪ ॥

salok mahalaa chauthhaa ||

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥

bin satigur seve jeea ke ba(n)dhanaa jete karam kamaeh ||

ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

bin satigur seve Thavar na paavahee mar ja(n)meh aaveh jaeh ||

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥

bin satigur seve fikaa bolanaa naam na vasai man aai ||

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

naanak bin satigur seve jam pur badhe maare'eh muh kaalai uTh jaeh ||1||

ਮਃ ੩ ॥

mahalaa teejaa ||

ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥

eik satigur kee sevaa kareh chaakaree har naame lagai piaar ||

ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

naanak janam savaaran aapanaa kul kaa karan udhaar ||2||

ਪਉੜੀ ॥

pauRee ||

ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥

aape chaaTasaal aap hai paadhaa aape chaaTaRe paRan kau aane ||

ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥

aape pitaa maataa hai aape aape baalak kare siaane ||

ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥

eik thai paR bujhai sabh aape ik thai aape kare iaane ||

ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥

eikanaa a(n)dhar mahal bulaae jaa aap terai man sache bhaane ||

ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

jinaa aape gurmukh dhe vaddiaaiee se jan sachee dharageh jaane ||11||

English Translation

Shalok, Fourth Mehla:

Without serving the True Guru, the deeds which are done are only chains binding the soul.

Without serving the True Guru, they find no place of rest. They die, only to be born again - they continue coming and going.

Without serving the True Guru, their speech is insipid. They do not enshrine the Naam, the Name of the Lord, in the mind.

O Nanak, without serving the True Guru, they are bound and gagged, and beaten in the City of Death; they depart with blackened faces. ||1||

Third Mehla:

Some wait upon and serve the True Guru; they embrace love for the Lord's Name.

O Nanak, they reform their lives, and redeem their generations as well. ||2||

Pauree:

He Himself is the school, He Himself is the teacher, and He Himself brings the students to be taught.

He Himself is the father, He Himself is the mother, and He Himself makes the children wise.

In one place, He teaches them to read and understand everything, while in another place, He Himself makes them ignorant.

Some, You summon to the Mansion of Your Presence within, when they are pleasing to Your Mind, O True Lord.

That Gurmukh, whom You have blessed with greatness - that humble being is known in Your True Court. ||11||

ਪੰਜਾਬੀ ਵਿਆਖਿਆ (Punjabi Explanation)

ਸਲੋਕ ਚੌਥੀ ਪਾਤਿਸ਼ਾਹੀ।

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ)

ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ ।

ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ

(ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ।੧।

ਤੀਜੀ ਪਾਤਿਸ਼ਾਹੀ।

ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ

ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ।੨।

ਪਉੜੀ।

ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ

ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ

ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ ।

ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ।

ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ।੧੧।

Source: BaniDB · Read Ang 552 in Sri Guru Granth Sahib Ji

On this day in earlier years

  • Friday, 02 December 2011 ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ Ang 440 · Raag Aasaa
  • Thursday, 02 December 2010 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 773 · Raag Soohee
  • Wednesday, 02 December 2009 ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ Ang 537 · Raag Bihaagraa
  • Tuesday, 02 December 2008 ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ Ang 667 · Raag Dhanaasree
  • Sunday, 02 December 2007 ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ Ang 517 · Raag Gujri
  • Saturday, 02 December 2006 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath