ਹੁਕਮਨਾਮਾ ਸਾਹਿਬ

Hukamnama Sahib

Wednesday, 05 December 2012

ਬੁੱਧਵਾਰ, ੨੦ ਮੱਘਰ (ਸੰਮਤ ੫੪੪ ਨਾਨਕਸ਼ਾਹੀ)

Ang 676 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

firat firat bheTe jan saadhoo poorai gur samajhaiaa ||

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

aan sagal bidh kaa(n)m na aavai har har naam dhiaaiaa ||1||

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

taa te moh dhaaree oT gopaal ||

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

saran pario pooran paramesur binase sagal ja(n)jaal || rahaau ||

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

surag mirat piaal bhoo ma(n)ddal sagal biaape mai ||

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

jeea udhaaran sabh kul taaran har har naam dhiaai ||2||

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

naanak naam nira(n)jan gaieeaai paieeaai sarab nidhaanaa ||

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

kar kirapaa jis dhei suaamee birale kaahoo jaanaa ||3||3||21||

English Translation

Dhanaasaree, Fifth Mehla:

Wandering and roaming around, I met the Holy Perfect Guru, who has taught me.

All other devices did not work, so I meditate on the Name of the Lord, Har, Har. ||1||

For this reason, I sought the Protection and Support of my Lord, the Cherisher of the Universe.

I sought the Sanctuary of the Perfect Transcendent Lord, and all my entanglements were dissolved. ||Pause||

Paradise, the earth, the nether regions of the underworld, and the globe of the world - all are engrossed in Maya.

To save your soul, and liberate all your ancestors, meditate on the Name of the Lord, Har, Har. ||2||

O Nanak, singing the Naam, the Name of the Immaculate Lord, all treasures are obtained.

Only that rare person, whom the Lord and Master blesses with His Grace, comes to know this. ||3||3||21||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ

(ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ ।

(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ,

, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

Source: BaniDB · Read Ang 676 in Sri Guru Granth Sahib Ji

On this day in earlier years

  • Monday, 05 December 2011 ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥ Ang 534 · Raag Dayv Gandhaaree
  • Sunday, 05 December 2010 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Saturday, 05 December 2009 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Friday, 05 December 2008 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Wednesday, 05 December 2007 ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ Ang 552 · Raag Bihaagraa
  • Tuesday, 05 December 2006 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath