ਹੁਕਮਨਾਮਾ ਸਾਹਿਬ

Hukamnama Sahib

Thursday, 27 December 2012

ਵੀਰਵਾਰ, ੧੩ ਪੋਹ (ਸੰਮਤ ੫੪੪ ਨਾਨਕਸ਼ਾਹੀ)

Ang 737 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥

dhan sohaagan jo prabhoo pachhaanai ||

ਮਾਨੈ ਹੁਕਮੁ ਤਜੈ ਅਭਿਮਾਨੈ ॥

maanai hukam tajai abhimaanai ||

ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

pria siau raatee raleeaa maanai ||1||

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥

sun sakhe'ee prabh milan neesaanee ||

ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

man tan arap taj laaj lokaanee ||1|| rahaau ||

ਸਖੀ ਸਹੇਲੀ ਕਉ ਸਮਝਾਵੈ ॥

sakhee sahelee kau samajhaavai ||

ਸੋਈ ਕਮਾਵੈ ਜੋ ਪ੍ਰਭ ਭਾਵੈ ॥

soiee kamaavai jo prabh bhaavai ||

ਸਾ ਸੋਹਾਗਣਿ ਅੰਕਿ ਸਮਾਵੈ ॥੨॥

saa sohaagan a(n)k samaavai ||2||

ਗਰਬਿ ਗਹੇਲੀ ਮਹਲੁ ਨ ਪਾਵੈ ॥

garab gahelee mahal na paavai ||

ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥

fir pachhutaavai jab rain bihaavai ||

ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

karamaheen manmukh dhukh paavai ||3||

ਬਿਨਉ ਕਰੀ ਜੇ ਜਾਣਾ ਦੂਰਿ ॥

binau karee je jaanaa dhoor ||

ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥

prabh abinaasee rahiaa bharapoor ||

ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

jan naanak gaavai dhekh hadhoor ||4||3||

English Translation

Soohee, Fifth Mehla:

Blessed is that soul-bride, who realizes God.

She obeys the Hukam of His Order, and abandons her self-conceit.

Imbued with her Beloved, she celebrates in delight. ||1||

Listen, O my companions - these are the signs on the Path to meet God.

Dedicate your mind and body to Him; stop living to please others. ||1||Pause||

One soul-bride counsels another,

to do only that which pleases God.

Such a soul-bride merges into the Being of God. ||2||

One who is in the grip of pride does not obtain the Mansion of the Lord's Presence.

She regrets and repents, when her life-night passes away.

The unfortunate self-willed manmukhs suffer in pain. ||3||

I pray to God, but I think that He is far away.

God is imperishable and eternal; He is pervading and permeating everywhere.

Servant Nanak sings of Him; I see Him Ever-present everywhere. ||4||3||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ

ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ

ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧।

ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ

ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ)

ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ

ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ

ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ

ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩।

ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ

ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ

ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।

Source: BaniDB · Read Ang 737 in Sri Guru Granth Sahib Ji

On this day in earlier years

  • Tuesday, 27 December 2011 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans
  • Monday, 27 December 2010 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Sunday, 27 December 2009 ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ Ang 470 · Raag Aasaa
  • Saturday, 27 December 2008 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 27 December 2007 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Ang 684 · Raag Dhanaasree
  • Wednesday, 27 December 2006 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath