ਹੁਕਮਨਾਮਾ ਸਾਹਿਬ

Hukamnama Sahib

Sunday, 27 January 2013

ਐਤਵਾਰ ੧੫ ਮਾਘ (ਸੰਮਤ ੫੪੪ ਨਾਨਕਸ਼ਾਹੀ)

Ang 656 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਸੰਤਹੁ ਮਨ ਪਵਨੈ ਸੁਖੁ ਬਨਿਆ ॥

sa(n)tahu man pavanai sukh baniaa ||

ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

kichh jog paraapat ganiaa || rahaau ||

ਗੁਰਿ ਦਿਖਲਾਈ ਮੋਰੀ ॥

gur dhikhalaiee moree ||

ਜਿਤੁ ਮਿਰਗ ਪੜਤ ਹੈ ਚੋਰੀ ॥

jit mirag paRat hai choree ||

ਮੂੰਦਿ ਲੀਏ ਦਰਵਾਜੇ ॥

moo(n)dh le'ee dharavaaje ||

ਬਾਜੀਅਲੇ ਅਨਹਦ ਬਾਜੇ ॥੧॥

baajeeale anahadh baaje ||1||

ਕੁੰਭ ਕਮਲੁ ਜਲਿ ਭਰਿਆ ॥

ku(n)bh kamal jal bhariaa ||

ਜਲੁ ਮੇਟਿਆ ਊਭਾ ਕਰਿਆ ॥

jal meTiaa uoobhaa kariaa ||

ਕਹੁ ਕਬੀਰ ਜਨ ਜਾਨਿਆ ॥

kahu kabeer jan jaaniaa ||

ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

jau jaaniaa tau man maaniaa ||2||10||

English Translation

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause ||

The Guru has shown me the hole, through which the deer carefully enters. I have now closed off the doors, and the unstruck celestial sound current resounds. || 1 ||

The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।

੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

Source: SGPC Official; BaniDB · Read Ang 656 in Sri Guru Granth Sahib Ji

On this day in earlier years

  • Friday, 27 January 2012 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Thursday, 27 January 2011 ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ Ang 494 · Raag Gujri
  • Wednesday, 27 January 2010 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Tuesday, 27 January 2009 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Sunday, 27 January 2008 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Saturday, 27 January 2007 ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ Ang 586