ਹੁਕਮਨਾਮਾ ਸਾਹਿਬ

Hukamnama Sahib

Sunday, 03 February 2013

ਐਤਵਾਰ ੨੨ ਮਾਘ (ਸੰਮਤ ੫੪੪ ਨਾਨਕਸ਼ਾਹੀ)

Ang 531 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ਮਹਲਾ ੫ ॥

dhevaga(n)dhaaree mahalaa panjavaa ||

ਅਪੁਨੇ ਹਰਿ ਪਹਿ ਬਿਨਤੀ ਕਹੀਐ ॥

apune har peh binatee kaheeaai ||

ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥

chaar padhaarath anadh ma(n)gal nidh sookh sahaj sidh laheeaai ||1|| rahaau ||

ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥

maan tiaag har charanee laagau tis prabh a(n)chal gaheeaai ||

ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥

aa(n)ch na laagai agan saagar te saran suaamee kee aheeaai ||1||

ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥

koT paraadh mahaa akirataghan bahur bahur prabh saheeaai ||

ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

karunaa mai pooran paramesur naanak tis saranaheeaai ||2||17||

English Translation

DAYV-GANDHAAREE, FIFTH MEHL:

Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. || 1 || Pause ||

Renounce your self-conceit, and grasp hold of the Gurus feet; hold tight to the hem of Gods robe. The heat of the ocean of fire does not affect one who longs for the Lord and Masters Sanctuary. || 1 ||

Again and again, God puts up with the millions of sins of the supremely ungrateful ones. The embodiment of mercy, the Perfect Transcendent Lord Nanak longs for His Sanctuary. || 2 || 17 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ�ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ।੧।ਰਹਾਉ।

ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ।੧।

ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕੋ੍ਰੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ।੨।੧੭।

Source: SGPC Official; BaniDB · Read Ang 531 in Sri Guru Granth Sahib Ji

On this day in earlier years

  • Friday, 03 February 2012 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ Ang 552 · Raag Bihaagraa
  • Thursday, 03 February 2011 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Wednesday, 03 February 2010 ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ Ang 736 · Raag Soohee
  • Tuesday, 03 February 2009 ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ Ang 709 · Raag Jaithsree
  • Sunday, 03 February 2008 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Saturday, 03 February 2007 ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ Ang 835 · Raag Aasaa