ਹੁਕਮਨਾਮਾ ਸਾਹਿਬ
Hukamnama Sahib
Tuesday, 05 February 2013
ਮੰਗਲਵਾਰ ੨੪ ਮਾਘ (ਸੰਮਤ ੫੪੪ ਨਾਨਕਸ਼ਾਹੀ)
Ang 817 · Raag Bilaaval · Guru Arjan Dev Ji
ਗੁਰਮੁਖੀ (Gurmukhi)
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
raag bilaaval mahalaa panjavaa dhupadhe ghar panjavaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥
avar upaav sabh tiaagiaa dhaaroo naam liaa ||
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
taap paap sabh miTe rog seetal man bhiaa ||1||
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥
gur pooraa aaraadhiaa sagalaa dhukh giaa ||
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥
raakhanahaarai raakhiaa apanee kar miaa ||1|| rahaau ||
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥
baeh pakaR prabh kaaddiaa keenaa apaniaa ||
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
simar simar man tan sukhee naanak nirabhiaa ||2||1||65||
English Translation
RAAG BILAAVAL, FIFTH MEHL, DU-PADAS, FIFTH HOUSE:
ONE UNIVERSAL CREATOR GOD. BY THE GRACE OF THE TRUE GURU:
I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 ||
Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause ||
Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ।੧।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ।੨।੧।੬੫।
Source: SGPC Official; BaniDB · Read Ang 817 in Sri Guru Granth Sahib Ji