ਹੁਕਮਨਾਮਾ ਸਾਹਿਬ

Hukamnama Sahib

Friday, 08 February 2013

ਸ਼ੁਕਰਵਾਰ ੨੭ ਮਾਘ (ਸੰਮਤ ੫੪੪ ਨਾਨਕਸ਼ਾਹੀ)

Ang 594 · Raag Vadhans · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੧ ॥

salok mahalaa pehilaa ||

ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥

ghar hee mu(n)dh vidhes pir nit jhoore sa(n)mhaale ||

ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥

miladhiaa ddil na hoviee je neeat raas kare ||1||

ਮਃ ੧ ॥

mahalaa pehilaa ||

ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥

naanak gaalee kooReeaa baajh pareet karei ||

ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥

tichar jaanai bhalaa kar jichar levai dhei ||2||

ਪਉੜੀ ॥

pauRee ||

ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥

jin upaae jeea tin har raakhiaa ||

ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥

a(n)mrit sachaa naau bhojan chaakhiaa ||

ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

tipat rahe aaghai miTee bhabhaakhiaa ||

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥

sabh a(n)dhar ik varatai kinai viralai laakhiaa ||

ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

jan naanak bhe nihaal prabh kee paakhiaa ||20||

English Translation

SHALOK, FIRST MEHL:

The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 ||

FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 ||

PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||

ਪੰਜਾਬੀ ਵਿਆਖਿਆ (Punjabi Explanation)

ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।

ਹੇ ਨਾਨਕ! (ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ)।੨।

ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ । ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ।੨੦।

Source: SGPC Official; BaniDB · Read Ang 594 in Sri Guru Granth Sahib Ji

On this day in earlier years

  • Wednesday, 08 February 2012 ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ Ang 616 · Raag Sorath
  • Tuesday, 08 February 2011 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Monday, 08 February 2010 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Sunday, 08 February 2009 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Friday, 08 February 2008 ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ Ang 703 · Raag Jaithsree
  • Thursday, 08 February 2007 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree