ਹੁਕਮਨਾਮਾ ਸਾਹਿਬ

Hukamnama Sahib

Thursday, 28 February 2013

ਵੀਰਵਾਰ ੧੭ ਫੱਗਣ (ਸੰਮਤ ੫੪੪ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause ||

Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 ||

He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

Source: SGPC Official; BaniDB · Read Ang 700 in Sri Guru Granth Sahib Ji

On this day in earlier years

  • Tuesday, 28 February 2012 ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ Ang 880 · Raag Raamkalee
  • Monday, 28 February 2011 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Ang 860 · Raag Gond
  • Sunday, 28 February 2010 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Saturday, 28 February 2009 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Thursday, 28 February 2008 ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ Ang 803 · Raag Bilaaval
  • Wednesday, 28 February 2007 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ Ang 674 · Raag Dhanaasree