ਹੁਕਮਨਾਮਾ ਸਾਹਿਬ

Hukamnama Sahib

Tuesday, 05 March 2013

ਮੰਗਲਵਾਰ ੨੨ ਫੱਗਣ (ਸੰਮਤ ੫੪੪ ਨਾਨਕਸ਼ਾਹੀ)

Ang 717 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

saadhasa(n)g har har naam chitaaraa ||

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

sahaj ana(n)dh hovai dhin raatee a(n)kur bhalo hamaaraa || rahaau ||

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

gur pooraa bheTio baddabhaagee jaa ko a(n)t na paaraavaaraa ||

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

kar geh kaadd leeo jan apunaa bikh saagar sa(n)saaraa ||1||

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

janam maran kaaTe gur bachanee bahuR na sa(n)kaT dhuaaraa ||

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

naanak saran gahee suaamee kee puneh puneh namasakaaraa ||2||9||28||

English Translation

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause ||

I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 ||

Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੮।

Source: SGPC Official; BaniDB · Read Ang 717 in Sri Guru Granth Sahib Ji

On this day in earlier years

  • Monday, 05 March 2012 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Saturday, 05 March 2011 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Friday, 05 March 2010 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath
  • Thursday, 05 March 2009 ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ Ang 570 · Raag Vadhans
  • Wednesday, 05 March 2008 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 05 March 2007 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans