ਹੁਕਮਨਾਮਾ ਸਾਹਿਬ

Hukamnama Sahib

Thursday, 14 March 2013

ਵੀਰਵਾਰ, ੧ ਚੇਤ (ਸੰਮਤ ੫੪੫ ਨਾਨਕਸ਼ਾਹੀ)

Ang 864 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥

guroo guroo gur kar man mor ||

ਗੁਰੂ ਬਿਨਾ ਮੈ ਨਾਹੀ ਹੋਰ ॥

guroo binaa mai naahee hor ||

ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥

gur kee Tek rahahu dhin raat ||

ਜਾ ਕੀ ਕੋਇ ਨ ਮੇਟੈ ਦਾਤਿ ॥੧॥

jaa kee koi na meTai dhaat ||1||

ਗੁਰੁ ਪਰਮੇਸਰੁ ਏਕੋ ਜਾਣੁ ॥

gur paramesar eko jaan ||

ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥

jo tis bhaavai so paravaan ||1|| rahaau ||

ਗੁਰ ਚਰਣੀ ਜਾ ਕਾ ਮਨੁ ਲਾਗੈ ॥

gur charanee jaa kaa man laagai ||

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥

dhookh dharadh bhram taa kaa bhaagai ||

ਗੁਰ ਕੀ ਸੇਵਾ ਪਾਏ ਮਾਨੁ ॥

gur kee sevaa paae maan ||

ਗੁਰ ਊਪਰਿ ਸਦਾ ਕੁਰਬਾਨੁ ॥੨॥

gur uoopar sadhaa kurabaan ||2||

ਗੁਰ ਕਾ ਦਰਸਨੁ ਦੇਖਿ ਨਿਹਾਲ ॥

gur kaa dharasan dhekh nihaal ||

ਗੁਰ ਕੇ ਸੇਵਕ ਕੀ ਪੂਰਨ ਘਾਲ ॥

gur ke sevak kee pooran ghaal ||

ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥

gur ke sevak kau dhukh na biaapai ||

ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥

gur kaa sevak dheh dhis jaapai ||3||

ਗੁਰ ਕੀ ਮਹਿਮਾ ਕਥਨੁ ਨ ਜਾਇ ॥

gur kee mahimaa kathan na jai ||

ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥

paarabraham gur rahiaa samai ||

ਕਹੁ ਨਾਨਕ ਜਾ ਕੇ ਪੂਰੇ ਭਾਗ ॥

kahu naanak jaa ke poore bhaag ||

ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥

gur charanee taa kaa man laag ||4||6||8||

English Translation

Gond, Fifth Mehla:

Chant Guru, Guru, Guru, O my mind.

I have no other than the Guru.

I lean upon the Support of the Guru, day and night.

No one can decrease His bounty. ||1||

Know that the Guru and the Transcendent Lord are One.

Whatever pleases Him is acceptable and approved. ||1||Pause||

One whose mind is attached to the Guru's feet

his pains, sufferings and doubts run away.

Serving the Guru, honor is obtained.

I am forever a sacrifice to the Guru. ||2||

Gazing upon the Blessed Vision of the Guru's Darshan, I am exalted.

The work of the Guru's servant is perfect.

Pain does not afflict the Guru's servant.

The Guru's servant is famous in the ten directions. ||3||

The Guru's glory cannot be described.

The Guru remains absorbed in the Supreme Lord God.

Says Nanak, one who is blessed with perfect destiny

- his mind is attached to the Guru's feet. ||4||6||8||

ਪੰਜਾਬੀ ਵਿਆਖਿਆ (Punjabi Explanation)

ਗੋਂਡ ਪੰਜਵੀਂ ਪਾਤਿਸ਼ਾਹੀ।

ਹੇ ਮੇਰੇ ਮਨ! ਹਰ ਵੇਲੇ ਗੁਰੂ (ਦੇ ਉਪਦੇਸ਼) ਨੂੰ ਚੇਤੇ ਰੱਖ,

ਗੁਰੂ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ ।

ਹੇ ਮਨ! ਜਿਸ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਦਾਤਿ ਨੂੰ ਕੋਈ ਮਿਟਾ ਨਹੀਂ ਸਕਦਾ,

ਉਸ ਗੁਰੂ ਦੇ ਆਸਰੇ ਦਿਨ ਰਾਤ ਟਿਕਿਆ ਰਹੁ ।੧।

ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ ।

ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ ।੧।ਰਹਾਉ।

ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ,

ਉਸ ਦੀ ਹਰੇਕ ਭਟਕਣਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ ।

ਹੇ ਮਨ! ਗੁਰੂ ਦੀ ਸਰਨ ਪੈ ਕੇ ਮਨੁੱਖ (ਹਰ ਥਾਂ) ਆਦਰ ਹਾਸਲ ਕਰਦਾ ਹੈ ।

ਮੇਰੇ ਮਨ! ਗੁਰੂ ਤੋਂ ਸਦਾ ਸਦਕੇ ਹੋ ।੨।

ਹੇ ਮੇਰੇ ਮਨ! ਗੁਰੂ ਦਾ ਦਰਸ਼ਨ ਕਰ ਕੇ (ਮਨੁੱਖ ਦਾ ਤਨ ਮਨ) ਖਿੜ ਜਾਂਦਾ ਹੈ ।

ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਮੇਹਨਤ ਸਫਲ ਹੋ ਜਾਂਦੀ ਹੈ ।

ਕੋਈ ਭੀ ਦੁੱਖ ਗੁਰੂ ਦੇ ਸੇਵਕ ਉਤੇ (ਆਪਣਾ) ਜ਼ੋਰ ਨਹੀਂ ਪਾ ਸਕਦਾ ।

ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ ।੩।

ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।

ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ ।

ਹੇ ਨਾਨਕ! ਆਖ—ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ,

ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ।੪।੬।੮।

Source: BaniDB · Read Ang 864 in Sri Guru Granth Sahib Ji

On this day in earlier years

  • Wednesday, 14 March 2012 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Monday, 14 March 2011 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 14 March 2010 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Saturday, 14 March 2009 ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ Ang 791 · Raag Soohee
  • Friday, 14 March 2008 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Wednesday, 14 March 2007 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ Ang 674 · Raag Dhanaasree