ਹੁਕਮਨਾਮਾ ਸਾਹਿਬ

Hukamnama Sahib

Friday, 29 March 2013

ਸ਼ੁੱਕਰਵਾਰ ੧੬ ਚੇਤ (ਸੰਮਤ ੫੪੫ ਨਾਨਕਸ਼ਾਹੀ)

Ang 600 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੩ ॥

soraTh mahalaa teejaa ||

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

bhagat khajaanaa bhagatan kau dheeaa naau har dhan sach soi ||

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

akhuT naam dhan kadhe nikhuTai naahee kinai na keemat hoi ||

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

naam dhan mukh ujale hoe har paiaa sach soi ||1||

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

man mere gur sabadhee har paiaa jai ||

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

bin sabadhai jag bhuladhaa firadhaa dharageh milai sajai || rahaau ||

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

eis dhehee a(n)dhar pa(n)ch chor vaseh kaam karodh lobh moh aha(n)kaaraa ||

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

a(n)mrit looTeh manmukh nahee boojheh koi na sunai pookaaraa ||

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

a(n)dhaa jagat a(n)dh varataaraa baajh guroo gubaaraa ||2||

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

haumai meraa kar kar vigute kih chalai na chaladhiaa naal ||

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

gurmukh hovai su naam dhiaavai sadhaa har naam samaal ||

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

sachee baanee har gun gaavai nadharee nadhar nihaal ||3||

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

satigur giaan sadhaa ghaT chaanan amar sir baadhisaahaa ||

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

anadhin bhagat kareh dhin raatee raam naam sach laahaa ||

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

naanak raam naam nisataaraa sabadh rate har paahaa ||4||2||

English Translation

SORAT’H, THIRD MEHL:

The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 ||

O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause ||

Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 ||

Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 ||

The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧।

ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ। ਰਹਾਉ।

ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨।

‘ਮੈਂ ਵਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।

ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

Source: SGPC Official; BaniDB · Read Ang 600 in Sri Guru Granth Sahib Ji

On this day in earlier years

  • Thursday, 29 March 2012 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Tuesday, 29 March 2011 ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ Ang 529 · Raag Dayv Gandhaaree
  • Monday, 29 March 2010 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Sunday, 29 March 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Saturday, 29 March 2008 ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ Ang 679 · Raag Dhanaasree
  • Thursday, 29 March 2007 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath