ਹੁਕਮਨਾਮਾ ਸਾਹਿਬ

Hukamnama Sahib

Friday, 19 April 2013

ਸ਼ੁੱਕਰਵਾਰ, ੭ ਵੈਸਾਖ (ਸੰਮਤ ੫੪੫ ਨਾਨਕਸ਼ਾਹੀ)

Ang 541 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ਛੰਤ ਘਰੁ ੧

bihaagaRaa mahalaa panjavaa chha(n)t ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥

har kaa ek acha(n)bhau dhekhiaa mere laal jeeau jo kare su dharam niaae raam ||

ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥

har ra(n)g akhaaRaa paion mere laal jeeau aavan jaan sabaae raam ||

ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥

aavan ta jaanaa tineh keeaa jin medhan sirajeeaa ||

ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥

eikanaa mel satigur mahal bulaae ik bharam bhoole firadhiaa ||

ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥

a(n)t teraa too(n)hai jaaneh too(n) sabh meh rahiaa samaae ||

ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥

sach kahai naanak sunahu sa(n)tahu har varatai dharam niaae ||1||

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥

aavahu milahu saheleeho mere laal jeeau har har naam araadhe raam ||

ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥

kar sevahu pooraa satiguroo mere laal jeeau jam kaa maarag saadhe raam ||

ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥

maarag bikhaRaa saadh gurmukh har dharageh sobhaa paieeaai ||

ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥

jin kau bidhaatai dhurahu likhiaa tin(h)aa rain dhin liv laieeaai ||

ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥

haumai mamataa moh chhuTaa jaa sa(n)g miliaa saadhe ||

ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥

jan kahai naanak mukat hoaa har har naam araadhe ||2||

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥

kar joRih sa(n)t ikatr hoi mere laal jeeau abinaasee purakh poojehaa raam ||

ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥

bahu bidh poojaa khojeeaa mere laal jeeau ih man tan sabh arapehaa raam ||

ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥

man tan dhan sabh prabhoo keraa kiaa ko pooj chaRaave ||

ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥

jis hoi kirapaal dhiaal suaamee so prabh a(n)k samaave ||

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥

bhaag masatak hoi jis kai tis gur naal sanehaa ||

ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥

jan kahai naanak mil saadhasa(n)gat har har naam poojehaa ||3||

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥

dheh dhis khojat ham fire mere laal jeeau har paiaRaa ghar aae raam ||

ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥

har ma(n)dhar har jeeau saajiaa mere laal jeeau har tis meh rahiaa samaae raam ||

ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥

sarabe samaanaa aap suaamee gurmukh paragaT hoiaa ||

ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥

miTiaa adheraa dhookh naaThaa amiau har ras choiaa ||

ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥

jahaa dhekhaa tahaa suaamee paarabraham sabh Thaae ||

ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

jan kahai naanak satigur milaiaa har paiaRaa ghar aae ||4||1||

English Translation

BIHAAGRAA, FIFTH MEHL, CHHANT, FIRST HOUSE:

ONE UNIVERSAL CREATOR GOD. BY THE GRACE OF THE TRUE GURU:

I have seen a miracle of the Lord, O my dear beloveds — whatever He does is righteous and just. The Lord has fashioned this beautiful arena, O my dear beloveds, where all come and go. The One who fashioned the world causes them to come and go. Some meet the True Guru — the Lord invites them into the Mansion of His Presence; others wander around, deluded by doubt. You alone know Your limits; You are contained in all. Nanak speaks the Truth — listen, Saints: the Lord dispenses even-handed justice. || 1 ||

Come and join with me, O my beautiful dear beloveds; let’s worship the Name of the Lord, Har, Har. Let’s serve the Perfect True Guru, O my dear beloveds, and clear away the Path of Death. Having cleared the treacherous path, as Gurmukhs we shall obtain honor in the Court of the Lord. Those who have such pre-ordained destiny, lovingly focus their attention on the Lord, night and day. Egotism, possessiveness and emotional attachment are eradicated when one joins the Saadh Sangat, the Company of the Holy. Says servant Nanak, one who contemplates the Name of the Lord, Har, Har, is liberated. || 2 ||

Let’s join hands, O Saints; let’s come together, O my dear beloveds, and worship the Imperishable, Almighty Lord God. I sought Him through uncounted forms of adoration, O my dear beloveds; now, I dedicate all my mind and body to the Lord. Mind, body and wealth all belong to God; so what can anyone offer Him in worship? He alone merges in the lap of God, unto whom the Merciful Lord and Master becomes kind. One who has such pre-ordained destiny written on his forehead, comes to bear love for the Guru. Says servant Nanak, join the Saadh Sangat, the Company of the Holy, and worship the Name of the Lord, Har, Har. || 3 ||

I wandered around, searching in the ten directions, O my dear beloveds, but I came to find the Lord in the home of my own being. The Dear Lord has fashioned the body as the temple of the Lord, O my dear beloveds; the Lord continues to dwell there. The Lord and Master Himself is pervading everywhere; He is revealed to the Gurmukh. Darkness is dispelled, and pain is removed, when the sublime essence of the Lord’s Ambrosial Nectar trickles down. Wherever I look, the Lord and Master is there. The Supreme Lord God is everywhere. Says servant Nanak, meeting the True Guru, I have found the Lord within the home of my own being. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! ਇਹ ਜਗਤ ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ ਨਟਾਂ ਲਈ, ਪਹਿਲਵਾਨਾਂ ਲਈ ਜੰਮਣਾ ਮਰਨਾ ਭੀ ਨਿਯਤ ਕਰ ਦਿੱਤਾ ਹੈ। ਜਗਤ ਵਿਚ ਜੀਵਾਂ ਦਾ ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ। ਹੇ ਪ੍ਰਭੂ! ਆਪਣੇ ਗੁਣਾਂ ਦਾ ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ ਕਿ ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ।੧।

ਹੇ ਮੇਰੇ ਪਿਆਰੇ! (ਆਖ-) ਹੇ ਸੰਤ-ਜਨ ਸਹੇਲੀਓ! ਆਓ, ਰਲ ਕੇ ਸਤ-ਸੰਗ ਵਿਚ ਬੈਠੋ, ਜੇਹੜਾ ਮਨੁੱਖ ਸਤਸੰਗੀਆਂ ਵਿਚ ਮਿਲ ਕੇ ਬੈਠਦਾ ਹੈ ਉਹ ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ। ਹੇ ਮੇਰੇ ਪਿਆਰੇ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸ਼ਰਨ ਪਵੋ ਜੇਹੜਾ ਇਸ ਤਰ੍ਹਾਂ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਜਮ ਦੇ ਰਸਤੇ ਨੂੰ ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ ਚੰਗਾ ਬਣਾ ਲੈਂਦਾ ਹੈ। ਗੁਰੂ ਦੀ ਸ਼ਰਨ ਪੈ ਕੇ ਔਖੇ ਜੀਵਨ-ਰਾਹ ਨੂੰ ਸੋਹਣਾ ਬਣਾ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਸਕੀਦੀ ਹੈ। ਪਰ ਜ੍ਹਿਨਾਂ ਮਨੁੱਖਾਂ ਦੇ ਮੱਥੇ ਤੇ ਆਪਣੀ ਹਜ਼ੂਰੀ ਤੋਂ ਕਰਤਾਰ ਨੇ ਭਗਤੀ ਦਾ ਲੇਖ ਲਿਖ ਦਿੱਤਾ ਹੈ, ਉਹਨਾਂ ਮਨੁੱਖਾਂ ਦੀ ਸੁਰਤਿ ਦਿਨ ਰਾਤ ਪ੍ਰਭੂ ਚਰਨਾਂ ਵਿਚ ਲਗੀ ਰਹਿੰਦੀ ਹੈ। ਜਦੋਂ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ ਤਦੋਂ ਉਸ ਦੇ ਅੰਦਰੋਂ ਹਉਮੈ ਮਮਤਾ ਮੋਹ ਆਦਿਕ ਦੇ ਪ੍ਰਭਾਵ ਤੋਂ ਸੁਤੰਤਰ ਹੋ ਜਾਂਦਾ ਹੈ।੨।

ਹੇ ਮੇਰੇ ਪਿਆਰੇ! (ਆਖ-) ਹੇ ਸੰਤ-ਜਨੋ! ਸਾਧ ਸੰਗਤਿ ਵਿਚ ਇੱਕਠੇ ਹੋ ਕੇ ਪਰਮਾਤਮਾ ਅਗੇ ਦੋਵੇਂ ਹਥ ਜੋੜਿਆ ਕਰੋ, ਤੇ, ਉਸ ਨਾਸ-ਰਹਿਤ ਸਰਬ ਵਿਆਪਕ ਪਰਮਾਤਮਾ ਦੀ ਭਗਤੀ ਕਰਿਆ ਕਰੋ। ਹੇ ਮੇਰੇ ਪਿਆਰੇ! ਮੈਂ ਹੋਰ ਕਈ ਕਿਸਮਾਂ ਦੀ ਪੂਜਾ-ਭੇਟਾ ਭਾਲ ਵੇਖੀ ਹੈ ਪਰ ਸਭ ਤੋਂ ਸ੍ਰੇਸ਼ਟ ਪੂਜਾ ਇਹ ਹੈ ਕਿ ਆਪਣਾ ਇਹ ਮਨ ਇਹ ਸਰੀਰ ਸਭ ਭੇਟਾ ਕਰ ਦੇਣਾ ਚਾਹੀਦਾ ਹੈ। ਫਿਰ ਭੀ, ਮਾਣ ਕਾਹਦਾ ? ਇਹ ਮਨ, ਇਹ ਧਨ ਸਭ ਪਰਮਾਤਮਾ ਦਾ ਦਿੱਤਾ ਹੋਇਆ ਹੈ, ਸੋ, ਕੋਈ ਮਨੁੱਖ ਆਪਣੀ ਮਲਕੀਅਤ ਦੀ ਕੇਹੜੀ ਚੀਜ਼ ਭੇਟਾ ਕਰ ਸਕਦਾ ਹੈ ? ਜਿਸ ਮਨੁੱਖ ਉੱਤੇ ਪ੍ਰਭੂ-ਮਾਲਕ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ ਉਹ ਉਸ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ ਬੱਸ! ਇਹੀ ਹੈ ਭੇਟਾ ਤੇ ਪੂਜਾ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਉਸ ਦਾ ਆਪਣੇ ਗੁਰੂ ਨਾਲ ਪਿਆਰ ਬਣ ਜਾਂਦਾ ਹੈ। ਦਾਸ ਨਾਨਕ ਆਖਦਾ ਹੈ- ਹੇ ਸੰਤ ਜਨੋ! ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।੩।

ਹੇ ਮੇਰੇ ਪਿਆਰੇ! ਪਰਮਾਤਮਾ ਨੂੰ ਲੱਭਣ ਵਾਸਤੇ ਅਸੀਂ ਦਸੀਂ ਪਾਸੀਂ ਭਾਲ ਕਰਦੇ ਫਿਰੇ, ਪਰ ਉਸ ਪਰਮਾਤਮਾ ਨੂੰ ਹੁਣ ਹਿਰਦੇ-ਘਰ ਵਿਚ ਹੀ ਆ ਕੇ ਲੱਭ ਲਿਆ ਹੈ। ਹੇ ਮੇਰੇ ਪਿਆਰੇ! ਇਸ ਮਨੁੱਖਾ ਸਰੀਰ ਨੂੰ ਪਰਮਾਤਮਾ ਨੇ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ, ਪਰਮਾਤਮਾ ਇਸ ਸਰੀਰ-ਘਰ ਵਿਚ ਟਿਕਿਆ ਰਹਿੰਦਾ ਹੈ। ਮਾਲਕ-ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ, ਪਰ ਉਸ ਦੀ ਇਸ ਹੋਂਦ ਦਾ ਪ੍ਰਕਾਸ਼ ਗੁਰੂ ਦੀ ਸ਼ਰਨ ਪਿਆਂ ਹੀ ਹੁੰਦਾ ਹੈ। ਗੁਰੂ ਜਿਸ ਮਨੁੱਖ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਾਮ-ਰਸ ਚੋ ਦੇਂਦਾ ਹੈ, ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਮਿਟ ਜਾਂਦਾ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ। ਗੁਰੂ ਦੀ ਕਿਰਪਾ ਨਾਲ ਹੁਣ ਮੈਂ ਜਿੱਧਰ ਵੇਖਦਾ ਹਾਂ ਉਧਰ ਹੀ ਮੈਨੂੰ ਮਾਲਕ ਪਰਮਾਤਮਾ ਸਭ ਥਾਈਂ ਵੱਸਦਾ ਦਿੱਸਦਾ ਹੈ। ਦਾਸ ਨਾਨਕ ਆਖਦਾ ਹੈ- ਗੁਰੂ ਨੇ ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ-ਘਰ ਵਿਚ ਆ ਕੇ ਲੱਭ ਲਿਆ ਹੈ।੪।੧।

Source: SGPC Official; BaniDB · Read Ang 541 in Sri Guru Granth Sahib Ji

On this day in earlier years

  • Thursday, 19 April 2012 ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ Ang 537 · Raag Bihaagraa
  • Tuesday, 19 April 2011 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Monday, 19 April 2010 ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ Ang 555 · Raag Bihaagraa
  • Sunday, 19 April 2009 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Saturday, 19 April 2008 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath
  • Thursday, 19 April 2007 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee