ਹੁਕਮਨਾਮਾ ਸਾਹਿਬ
Hukamnama Sahib
Tuesday, 23 April 2013
ਮੰਗਲਵਾਰ, ੧੧ ਵੈਸਾਖ (ਸੰਮਤ ੫੪੫ ਨਾਨਕਸ਼ਾਹੀ)
Ang 605 · Raag Sorath · Guru Raam Daas Ji
ਗੁਰਮੁਖੀ (Gurmukhi)
ਸੋਰਠਿ ਮਹਲਾ ੪ ॥
soraTh mahalaa chauthhaa ||
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥
aape ka(n)ddaa aap taraajee prabh aape tol tolaiaa ||
ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥
aape saahu aape vanajaaraa aape vanaj karaiaa ||
ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
aape dharatee saajeean piaarai pichhai Ta(n)k chaRaiaa ||1||
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
mere man har har dhiaai sukh paiaa ||
ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
har har naam nidhaan hai piaaraa gur poorai meeThaa laiaa || rahaau ||
ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥
aape dharatee aap jal piaaraa aape kare karaiaa ||
ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥
aape hukam varatadhaa piaaraa jal maaTee ba(n)dh rakhaiaa ||
ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥
aape hee bhau paidhaa piaaraa ba(n)n bakaree seeh haddaiaa ||2||
ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥
aape kaasaT aap har piaaraa vich kaasaT agan rakhaiaa ||
ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥
aape hee aap varatadhaa piaaraa bhai agan na sakai jalaiaa ||
ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
aape maar jeevaidhaa piaaraa saeh laidhe sabh lavaiaa ||3||
ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥
aape taan dheebaan hai piaaraa aape kaarai laiaa ||
ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥
jiau aap chalaae tiau chaleeaai piaare jiau har prabh mere bhaiaa ||
ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
aape ja(n)tee ja(n)t hai piaaraa jan naanak vajeh vajaiaa ||4||4||
English Translation
SORAT’H, FOURTH MEHL:
God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 ||
My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause ||
The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 ||
The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 ||
The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ । ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ । ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।
ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ । ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ । ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ । ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।
ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ । ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ । ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।
Source: SGPC Official; BaniDB · Read Ang 605 in Sri Guru Granth Sahib Ji