ਹੁਕਮਨਾਮਾ ਸਾਹਿਬ

Hukamnama Sahib

Wednesday, 01 May 2013

ਬੁੱਧਵਾਰ, ੧੯ ਵੈਸਾਖ (ਸੰਮਤ ੫੪੫ ਨਾਨਕਸ਼ਾਹੀ)

Ang 706 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥

racha(n)t jeea rachanaa maat garabh asathaapana(n) ||

ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

saas saas simara(n)t naanak mahaa agan na binaasana(n) ||1||

ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥

mukh talai pair upare vasa(n)dho kuhathaRai thai ||

ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

naanak so dhanee kiau visaario udhareh jis dhai nai ||2||

ਪਉੜੀ ॥

pauRee ||

ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥

rakat bi(n)dh kar ni(n)miaa agan udhar majhaar ||

ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥

auradh mukh kucheel bikal narak ghor gubaar ||

ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥

har simarat too naa jaleh man tan ur dhaar ||

ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥

bikham thaanahu jin rakhiaa tis til na visaar ||

ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

prabh bisarat sukh kadhe naeh jaaseh janam haar ||2||

English Translation

SHALOK:

Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. || 1 ||

With its head down, and feet up, it dwells in that slimy place. O Nanak, how could we forget the Master? Through His Name, we are saved. || 2 ||

PAUREE: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. || 2 ||

ਪੰਜਾਬੀ ਵਿਆਖਿਆ (Punjabi Explanation)

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।

ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

(ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।

Source: SGPC Official; BaniDB · Read Ang 706 in Sri Guru Granth Sahib Ji

On this day in earlier years

  • Tuesday, 01 May 2012 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Sunday, 01 May 2011 ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ Ang 814 · Raag Bilaaval
  • Saturday, 01 May 2010 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Friday, 01 May 2009 ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ Ang 436 · Raag Aasaa
  • Tuesday, 01 May 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Monday, 01 May 2006 ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ Ang 655 · Raag Sorath