ਹੁਕਮਨਾਮਾ ਸਾਹਿਬ

Hukamnama Sahib

Monday, 06 May 2013

ਸੋਮਵਾਰ, ੨੪ ਵੈਸਾਖ (ਸੰਮਤ ੫੪੫ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

Dhanaasaree, Fifth Mehla:

People try to deceive others, but the Inner-knower, the Searcher of hearts, knows everything.

They commit sins, and then deny them, while they pretend to be in Nirvaanaa. ||1||

They believe that You are far away, but You, O God, are near at hand.

Looking around, this way and that, the greedy people come and go. ||Pause||

As long as the doubts of the mind are not removed, liberation is not found.

Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ

ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ

ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Source: BaniDB · Read Ang 680 in Sri Guru Granth Sahib Ji

On this day in earlier years

  • Sunday, 06 May 2012 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ Ang 611 · Raag Sorath
  • Friday, 06 May 2011 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 06 May 2010 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Wednesday, 06 May 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Tuesday, 06 May 2008 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Sunday, 06 May 2007 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree