ਹੁਕਮਨਾਮਾ ਸਾਹਿਬ

Hukamnama Sahib

Monday, 13 May 2013

ਸੋਮਵਾਰ, ੩੧ ਵੈਸਾਖ (ਸੰਮਤ ੫੪੫ ਨਾਨਕਸ਼ਾਹੀ)

Ang 784 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਮਹਲਾ ੫ ਛੰਤ

raag soohee mahalaa panjavaa chha(n)t

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

miTh bolaRaa jee har sajan suaamee moraa ||

ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥

hau sa(n)mal thakee jee oh kadhe na bolai kauraa ||

ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥

kauRaa bol na jaanai pooran bhagavaanai aaugan ko na chitaare ||

ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥

patit paavan har biradh sadhaae ik til nahee bha(n)nai ghaale ||

ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥

ghaT ghaT vaasee sarab nivaasee nerai hee te neraa ||

ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

naanak dhaas sadhaa saranaagat har a(n)mirat sajan meraa ||1||

ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥

hau bisam bhiee jee har dharasan dhekh apaaraa ||

ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥

meraa su(n)dhar suaamee jee hau charan kamal pag chhaaraa ||

ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥

prabh pekhat jeevaa Tha(n)ddee theevaa tis jevadd avar na koiee ||

ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥

aadh a(n)t madh prabh raviaa jal thal maheeal soiee ||

ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥

charan kamal jap saagar tariaa bhavajal utare paaraa ||

ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥

naanak saran pooran paramesur teraa a(n)t na paaraavaaraa ||2||

ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥

hau nimakh na chhoddaa jee har preetam praan adhaaro ||

ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥

gur satigur kahiaa jee saachaa agam beechaaro ||

ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥

mil saadhoo dheenaa taa naam leenaa janam maran dhukh naaThe ||

ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥

sahaj sookh aana(n)dh ghanere haumai binaThee gaaThe ||

ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥

sabh kai madh sabh hoo te baahar raag dhokh te niaaro ||

ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥

naanak dhaas gobi(n)dh saranaiee har preetam maneh sadhaaro ||3||

ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥

mai khojat khojat jee har nihachalu su ghar paiaa ||

ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥

sabh adhruv ddiThe jeeau taa charan kamal chit laiaa ||

ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥

prabh abinaasee hau tis kee dhaasee marai na aavai jaae ||

ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥

dharam arath kaam sabh pooran man chi(n)dhee ichh pujaae ||

ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥

srut simirat gun gaaveh karate sidh saadhik mun jan dhiaaiaa ||

ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥

naanak saran kirapaa nidh suaamee vaddabhaagee har har gaiaa ||4||1||11||

English Translation

RAAG SOOHEE,  FIFTH MEHL,  CHHANT:

ONE UNIVERSAL CREATOR GOD.  BY THE GRACE OF THE TRUE GURU:

My Dear Lord and Master, my Friend, speaks so sweetly. I have grown weary of testing Him, but still, He never speaks harshly to me. He does not know any bitter words; the Perfect Lord God does not even consider my faults and demerits. It is the Lord’s natural way to purify sinners; He does not overlook even an iota of service. He dwells in each and every heart, pervading everywhere; He is the nearest of the near. Slave Nanak seeks His Sanctuary forever; the Lord is my Ambrosial Friend. || 1 ||

I am wonder-struck, gazing upon the incomparable Blessed Vision of the Lord’s Darshan. My Dear Lord and Master is so beautiful; I am the dust of His Lotus Feet. Gazing upon God, I live, and I am at peace; no one else is as great as He is. Meditating on His Lotus Feet, I have crossed over the sea, the terrifying world-ocean. Nanak seeks the Sanctuary of the Perfect Transcendent Lord; You have no end or limitation, Lord. || 2 ||

I shall not forsake, even for an instant, my Dear Beloved Lord, the Support of the breath of life. The Guru, the True Guru, has instructed me in the contemplation of the True, Inaccessible Lord. Meeting with the humble, Holy Saint, I obtained the Naam, the Name of the Lord, and the pains of birth and death left me. I have been blessed with peace, poise and abundant bliss, and the knot of egotism has been untied. He is inside all, and outside of all; He is untouched by love or hate. Slave Nanak has entered the Sanctuary of the Lord of the Universe; the Beloved Lord is the Support of the mind. || 3 ||

I searched and searched, and found the immovable, unchanging home of the Lord. I have seen that everything is transitory and perishable, and so I have linked my consciousness to the Lotus Feet of the Lord. God is eternal and unchanging, and I am just His hand-maiden; He does not die, or come and go in reincarnation. He is overflowing with Dharmic faith, wealth and success; He fulfills the desires of the mind. The Vedas and the Simritees sing the Praises of the Creator, while the Siddhas, seekers and silent sages meditate on Him. Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har. || 4 || 1 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ । ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ । ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ । ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ—ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ । ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ । ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ । ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।

ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ । ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ । ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ । ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ । ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ । ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ । ਹੇ ਨਾਨਕ! (ਆਖ—) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।

ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ—ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ । ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ । ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ । ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ)।੩।

ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ । ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ । ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ । ਹੇ ਭਾਈ! (ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ । ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ । ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।

Source: SGPC Official; BaniDB · Read Ang 784 in Sri Guru Granth Sahib Ji

On this day in earlier years

  • Sunday, 13 May 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Friday, 13 May 2011 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Thursday, 13 May 2010 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee
  • Wednesday, 13 May 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Tuesday, 13 May 2008 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Sunday, 13 May 2007 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ Ang 805 · Raag Bilaaval