ਹੁਕਮਨਾਮਾ ਸਾਹਿਬ

Hukamnama Sahib

Saturday, 25 May 2013

ਸ਼ਨੀਵਾਰ, ੧੨ ਜੇਠ (ਸੰਮਤ ੫੪੫ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause ||

Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 ||

He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

Source: SGPC Official; BaniDB · Read Ang 700 in Sri Guru Granth Sahib Ji

On this day in earlier years

  • Friday, 25 May 2012 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Wednesday, 25 May 2011 ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ Ang 502 · Raag Gujri
  • Tuesday, 25 May 2010 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Monday, 25 May 2009 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Sunday, 25 May 2008 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Friday, 25 May 2007 ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ Ang 613 · Raag Sorath