ਹੁਕਮਨਾਮਾ ਸਾਹਿਬ
Hukamnama Sahib
Tuesday, 11 June 2013
ਮੰਗਲਵਾਰ, ੨੯ ਜੇਠ (ਸੰਮਤ ੫੪੫ ਨਾਨਕਸ਼ਾਹੀ)
Ang 720 · Raag Baihaaree · Guru Raam Daas Ji
ਗੁਰਮੁਖੀ (Gurmukhi)
ਬੈਰਾੜੀ ਮਹਲਾ ੪ ॥
bairaaRee mahalaa chauthhaa ||
ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥
jap man har nira(n)jan nira(n)kaaraa ||
ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥
sadhaa sadhaa har dhiaaieeaai sukhadhaataa jaa kaa a(n)t na paaraavaaraa ||1|| rahaau ||
ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥
agan ku(n)T meh uradh liv laagaa har raakhai udhar ma(n)jhaaraa ||
ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥
so aaisaa har sevahu mere man har a(n)t chhaddaavanahaaraa ||1||
ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥
jaa kai hiradhai basiaa meraa har har tis jan kau karahu namasakaaraa ||
ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
har kirapaa te paieeaai har jap naanak naam adhaaraa ||2||5||
English Translation
BAIRAAREE, FOURTH MEHL:
O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. || 1 || Pause ||
That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. || 1 ||
You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. || 2 || 6 ||
ਪੰਜਾਬੀ ਵਿਆਖਿਆ (Punjabi Explanation)
ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ।
ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ । ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧।
ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।
Source: SGPC Official; BaniDB · Read Ang 720 in Sri Guru Granth Sahib Ji