ਹੁਕਮਨਾਮਾ ਸਾਹਿਬ

Hukamnama Sahib

Saturday, 06 July 2013

ਸ਼ਨੀਵਾਰ, ੨੩ ਹਾੜ (ਸੰਮਤ ੫੪੫ ਨਾਨਕਸ਼ਾਹੀ)

Ang 849 · Raag Bilaaval · Guru Raam Daas Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਕੀ ਵਾਰ ਮਹਲਾ ੪

bilaaval kee vaar mahalaa chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕ ਮਃ ੪ ॥

salok mahalaa chauthhaa ||

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

har utam har prabh gaaviaa kar naadh bilaaval raag ||

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥

aupadhes guroo sun ma(n)niaa dhur masatak pooraa bhaag ||

ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥

sabh dhinas rain gun ucharai har har har ur liv laag ||

ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥

sabh tan man hariaa hoiaa man khiRiaa hariaa baag ||

ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥

agiaan a(n)dheraa miT giaa gur chaanan giaan charaag ||

ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

jan naanak jeevai dhekh har ik nimakh ghaRee mukh laag ||1||

ਮਃ ੩ ॥

mahalaa teejaa ||

ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥

bilaaval tab hee keejeeaai jab mukh hovai naam ||

ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥

raag naadh sabadh sohane jaa laagai sahaj dhiaan ||

ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥

raag naadh chhodd har seveeaai taa dharageh paieeaai maan ||

ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥

naanak gurmukh braham beechaareeaai chookai man abhimaan ||2||

ਪਉੜੀ ॥

pauRee ||

ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥

too har prabh aap aga(n)m hai sabh tudh upaiaa ||

ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥

too aape aap varatadhaa sabh jagat sabaiaa ||

ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥

tudh aape taaRee laieeaai aape gun gaiaa ||

ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥

har dhiaavahu bhagatahu dhinas raat a(n)t le chhaddaiaa ||

ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

jin seviaa tin sukh paiaa har naam samaiaa ||1||

English Translation

VAAR OF BILAAVAL, FOURTH MEHL:

ONE UNIVERSAL CREATOR GOD. BY THE GRACE OF THE TRUE GURU:

SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 ||

THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 ||

PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the end. Those who serve the Lord, find peace; they are absorbed in the Name of the Lord. || 1 ||

ਪੰਜਾਬੀ ਵਿਆਖਿਆ (Punjabi Explanation)

ਸਲੋਕ ਮਃ ੪ ॥ ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ । ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ । ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ । ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ । ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ । ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ । ਹੇ ਭਾਈ! (ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ । ਹੇ ਨਾਨਕ! (ਆਖ—) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨।

ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ । (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! (ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ । ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ । ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।

Source: SGPC Official; BaniDB · Read Ang 849 in Sri Guru Granth Sahib Ji

On this day in earlier years

  • Friday, 06 July 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Wednesday, 06 July 2011 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Tuesday, 06 July 2010 ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ Ang 804 · Raag Bilaaval
  • Monday, 06 July 2009 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ Ang 743 · Raag Soohee
  • Sunday, 06 July 2008 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Friday, 06 July 2007 ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ Ang 568 · Raag Vadhans