ਹੁਕਮਨਾਮਾ ਸਾਹਿਬ

Hukamnama Sahib

Friday, 12 July 2013

ਸ਼ੁੱਕਰਵਾਰ, ੨੯ ਹਾੜ (ਸੰਮਤ ੫੪੫ ਨਾਨਕਸ਼ਾਹੀ)

Ang 545 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ॥

bihaagaRaa mahalaa panjavaa ||

ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥

khojat sa(n)t fireh prabh praan adhaare raam ||

ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

taan tan kheen bhiaa bin milat piaare raam ||

ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥

prabh milahu piaare miaa dhaare kar dhiaa laR lai leejeeaai ||

ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥

dheh naam apanaa japau suaamee har dharas pekhe jeejeeaai ||

ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥

samarath pooran sadhaa nihachal uooch agam apaare ||

ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

binava(n)t naanak dhaar kirapaa milahu praan piaare ||1||

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥

jap tap barat keene pekhan kau charanaa raam ||

ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥

tapat na kateh bujhai bin suaamee saranaa raam ||

ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥

prabh saran teree kaaT beree sa(n)saar saagar taareeaai ||

ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥

anaath niragun kachh na jaanaa meraa gun aaugan na beechaareeaai ||

ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥

dheen dhiaal gopaal preetam samarath kaaran karanaa ||

ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥

naanak chaatirak har boo(n)dh maagai jap jeevaa har har charanaa ||2||

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥

amia sarovaro peeau har har naamaa raam ||

ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥

sa(n)teh sa(n)g milai jap pooran kaamaa raam ||

ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥

sabh kaam pooran dhukh bidheeran har nimakh manahu na beesarai ||

ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥

aana(n)dh anadhin sadhaa saachaa sarab gun jagadheesarai ||

ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥

aganat uooch apaar Thaakur agam jaa ko dhaamaa ||

ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

binava(n)t naanak meree ichh pooran mile sreera(n)g raamaa ||3||

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥

kiee koTik jag falaa sun gaavanahaare raam ||

ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥

har har naam japat kul sagale taare raam ||

ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

har naam japat soha(n)t praanee taa kee mahimaa kit ganaa ||

ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥

har bisar naahee praan piaare chitava(n)t dharasan sadh manaa ||

ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥

subh dhivas aae geh ka(n)Th laae prabh uooch agam apaare ||

ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

binava(n)t naanak safal sabh kichh prabh mile at piaare ||4||3||6||

English Translation

BIHAAGRAA, FIFTH MEHL:

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 ||

I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary — please, cut away my bonds and carry me across the world-ocean. I am helpless, forlorn and worthless — I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. || 2 ||

Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, one’s affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 ||

The fruits of many millions of charitable feasts come to those who listen to and sing the Lord’s Praise. Chanting the Name of the Lord, Har, Har, all one’s generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful — I have met my supremely beloved Lord God. || 4 || 3 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।

ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩।

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋ੍ਰੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕੋ੍ਰੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।

Source: SGPC Official; BaniDB · Read Ang 545 in Sri Guru Granth Sahib Ji

On this day in earlier years

  • Thursday, 12 July 2012 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri
  • Tuesday, 12 July 2011 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Monday, 12 July 2010 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Sunday, 12 July 2009 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Saturday, 12 July 2008 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree
  • Thursday, 12 July 2007 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee