ਹੁਕਮਨਾਮਾ ਸਾਹਿਬ
Hukamnama Sahib
Friday, 26 July 2013
ਸ਼ੁੱਕਰਵਾਰ, ੧੧ ਸਾਵਣ (ਸੰਮਤ ੫੪੫ ਨਾਨਕਸ਼ਾਹੀ)
Ang 783 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
abichal nagar gobi(n)dh guroo kaa naam japat sukh paiaa raam ||
ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥
man ichhe seiee fal paae karatai aap vasaiaa raam ||
ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥
karatai aap vasaiaa sarab sukh paiaa put bhaiee sikh bigaase ||
ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥
gun gaaveh pooran paramesur kaaraj aaiaa raase ||
ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥
prabh aap suaamee aape rakhaa aap pitaa aap maiaa ||
ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
kahu naanak satigur balihaaree jin eh thaan suhaiaa ||1||
ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥
ghar ma(n)dhar haTanaale sohe jis vich naam nivaasee raam ||
ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥
sa(n)t bhagat har naam araadheh kaTeeaai jam kee faasee raam ||
ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥
kaaTee jam faasee prabh abinaasee har har naam dhiaae ||
ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥
sagal samagree pooran hoiee man ichhe fal paae ||
ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥
sa(n)t sajan sukh maaneh raleeaa dhookh dharadh bhram naasee ||
ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥
sabadh savaare satigur poorai naanak sadh bal jaasee ||2||
ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥
dhaat khasam kee pooree hoiee nit nit chaRai savaiee raam ||
ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥
paarabraham khasamaanaa keeaa jis dhee vaddee vaddiaaiee raam ||
ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥
aadh jugaadh bhagatan kaa raakhaa so prabh bhiaa dhiaalaa ||
ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥
jeea ja(n)t sabh sukhee vasaae prabh aape kar pratipaalaa ||
ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥
dheh dhis poor rahiaa jas suaamee keemat kahan na jaiee ||
ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥
kahu naanak satigur balihaaree jin abichal neev rakhaiee ||3||
ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥
giaan dhiaan pooran paramesur har har kathaa nit suneeaai raam ||
ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥
anahadh choj bhagat bhav bha(n)jan anahadh vaaje dhuneeaai raam ||
ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥
anahadh jhunakaare tat beechaare sa(n)t gosaT nit hovai ||
ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥
har naam araadheh mail sabh kaaTeh kilavikh sagale khovai ||
ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥
teh janam na maranaa aavan jaanaa bahuR na paieeaai juoneeaai ||
ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥
naanak gur paramesar paiaa jis prasaadh ichh puneeaai ||4||6||9||
English Translation
Soohee, Fifth Mehla:
Eternal and immovable is the City of God and Guru; chanting His Name, I have found peace.
I have obtained the fruits of my mind's desires; the Creator Himself established it.
The Creator Himself established it. I have found total peace; my children, siblings and Sikhs have all blossomed forth in bliss.
Singing the Glorious Praises of the Perfect Transcendent Lord, my affairs have come to be resolved.
God Himself is my Lord and Master. He Himself is my Saving Grace; He Himself is my father and mother.
Says Nanak, I am a sacrifice to the True Guru, who has embellished and adorned this place. ||1||
Homes, mansions, stores and markets are beautiful, when the Lord's Name abides within.
The Saints and devotees worship the Lord's Name in adoration, and the noose of Death is cut away.
The noose of Death is cut away, meditating on the Name of the Eternal, Unchanging Lord, Har, Har.
Everything is perfect for them, and they obtain the fruits of their mind's desires.
The Saints and friends enjoy peace and pleasure; their pain, suffering and doubts are dispelled.
The Perfect True Guru has embellished them with the Word of the Shabad; Nanak is forever a sacrifice to them. ||2||
The gift of our Lord and Master is perfect; it increases day by day.
The Supreme Lord God has made me His own; His Glorious Greatness is so great!
From the very beginning, and throughout the ages, He is the Protector of His devotees; God has become merciful to me.
All beings and creatures now dwell in peace; God Himself cherishes and cares for them.
The Praises of the Lord and Master are totally pervading in the ten directions; I cannot express His worth.
Says Nanak, I am a sacrifice to the True Guru, who has laid this eternal foundation. ||3||
The spiritual wisdom and meditation of the Perfect Transcendent Lord, and the Sermon of the Lord, Har, Har, are continually heard there.
The devotees of the Lord, the Destroyer of fear, play endlessly there, and the unstruck melody resounds and vibrates there.
The unstruck melody resounds and resonates, and the Saints contemplate the essence of reality; this discourse is their daily routine.
They worship the Lord's Name, and all their filth is washed away; they rid themselves of all sins.
There is no birth or death there, no coming or going, and no entering into the womb of reincarnation again.
Nanak has found the Guru, the Transcendent Lord; by His Grace, desires are fulfilled. ||4||6||9||
ਪੰਜਾਬੀ ਵਿਆਖਿਆ (Punjabi Explanation)
ਸੂਹੀ ਪੰਜਵੀਂ ਪਾਤਿਸ਼ਾਹੀ।
ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ ।
ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ ।
ਹੇ ਭਾਈ! ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ ।
(ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ ।
ਹੇ ਭਾਈ! (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ ।
ਹੇ ਨਾਨਕ! ਆਖ—(ਹੇ ਭਾਈ!) ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤਿ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੰੁਦਰ ਬਣਾ ਦਿੱਤਾ ।੧।
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ (ਸਰੀਰ-ਨਗਰ) ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, (ਉਸ ਸਰੀਰ ਦੇ) ਸਾਰੇ ਹੀ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।
(ਉਸ ਸਰੀਰ-ਨਗਰ ਵਿਚ ਬੈਠੇ) ਸੰਤ-ਜਨ ਭਗਤ-ਜਨ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਨਾਮ-ਸਿਮਰਨ ਦੀ ਬਰਕਤਿ ਨਾਲ) ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।
ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਅਬਿਨਾਸੀ ਪ੍ਰਭੂ ਨੇ ਉਹਨਾਂ ਦੀ ਆਤਮਕ ਮੌਤ ਦੀ ਫਾਹੀ ਕੱਟ ਦਿੱਤੀ ।
(ਆਤਮਕ ਮੌਤ ਦੀ ਫਾਹੀ ਕੱਟਣ ਲਈ ਉਹਨਾਂ ਦੇ ਅੰਦਰ) ਸਾਰੇ ਲੋੜੀਂਦੇ ਆਤਮਕ ਗੁਣ ਮੁਕੰਮਲ ਹੋ ਗਏ, ਉਹਨਾਂ ਦੀਆਂ ਮਨ-ਬਾਂਛਤ ਮੁਰਾਦਾਂ ਪੂਰੀਆਂ ਹੋ ਗਈਆਂ ।
ਹੇ ਭਾਈ! (ਗੁਰੂ ਦੀ ਰਾਹੀਂ ਨਾਮ ਸਿਮਰ ਕੇ) ਸੰਤ-ਜਨ ਭਗਤ-ਜਨ ਸੁਖ ਵਿਚ (ਟਿਕ ਕੇ) ਆਤਮਕ ਆਨੰਦ ਮਾਣਦੇ ਹਨ । (ਉਹਨਾਂ ਦੇ ਅੰਦਰੋਂ) ਸਾਰੇ ਦੁੱਖ ਦਰਦ ਤੇ ਭਰਮ ਨਾਸ ਹੋ ਜਾਂਦੇ ਹਨ ।
ਹੇ ਨਾਨਕ! (ਆਖ—ਮੈਂ) ਉਸ ਪੂਰੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਆਪਣੇ) ਸ਼ਬਦ ਦੀ ਰਾਹੀਂ (ਸਰਨ-ਪਏ ਮਨੁੱਖ ਦੇ) ਜੀਵਨ ਸੋਹਣੇ ਬਣਾ ਦਿੱਤੇ ।੨।
ਹੇ ਭਾਈ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਉਤੇ ਨਾਮ ਸਿਮਰਨ ਦੀ) ਪੂਰਨ ਬਖ਼ਸ਼ਸ਼ ਪਰਮਾਤਮਾ ਵਲੋਂ ਹੁੰਦੀ ਹੈ (ਉਸ ਦੇ ਅੰਦਰ ਇਹ ਬਖ਼ਸ਼ਸ਼) ਸਦਾ ਵਧਦੀ ਰਹਿੰਦੀ ਹੈ,
ਕਿਉਂਕਿ ਜਿਸ ਪਰਮਾਤਮਾ ਦੀ ਬੇਅੰਤ ਸਮਰਥਾ ਹੈ ਉਸ ਨੇ ਆਪ ਉਸ ਮਨੁੱਖ ਦੇ ਸਿਰ ਉੱਤੇ ਆਪਣਾ ਹੱਥ ਰੱਖਿਆ ਹੁੰਦਾ ਹੈ ।
ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ ਪਰਮਾਤਮਾ ਆਪਣੇ ਭਗਤਾਂ ਦਾ ਰਾਖਾ ਬਣਿਆ ਆ ਰਿਹਾ ਹੈ, ਭਗਤਾਂ ਉਤੇ ਦਇਆਵਾਨ ਹੁੰਦਾ ਆ ਰਿਹਾ ਹੈ ।
ਉਸ ਪ੍ਰਭੂ ਨੇ ਆਪ ਹੀ ਸਭ ਜੀਵਾਂ ਦੀ ਪਾਲਣਾ ਕੀਤੀ, ਉਸ ਨੇ ਆਪ ਹੀ ਸਾਰੇ ਜੀਵਾਂ ਨੂੰ ਸੁਖੀ ਵਸਾਇਆ ਹੋਇਆ ਹੈ ।
ਸਾਰੇ ਹੀ ਜਗਤ ਵਿਚ ਉਸ ਦੀ ਸੋਭਾ ਖਿਲਰੀ ਹੋਈ ਹੈ, (ਉਸ ਦੀ ਵਡਿਆਈ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ।
ਹੇ ਨਾਨਕ! ਆਖ—ਹੇ ਭਾਈ! ਉਸ ਗੁਰੂ ਤੋਂ ਸਦਾ ਕੁਰਬਾਨ ਹੋ, ਜਿਸ ਨੇ ਕਦੇ ਨਾਹ ਹਿੱਲਣ ਵਾਲੀ (ਹਰਿ-ਨਾਮ ਸਿਮਰਨ ਦੀ) ਨੀਂਹ ਰੱਖੀ ਹੈ (ਜਿਹੜਾ ਗੁਰੂ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਸਿਮਰਨ ਦੀ ਅਹਿੱਲ ਨੀਂਹ ਰੱਖ ਦੇਂਦਾ ਹੈ) ।੩।
ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ) ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ, ਪਰਮਾਤਮਾ ਵਿਚ ਸੁਰਤਿ ਜੋੜਨ ਦੀ ਕਥਾ-ਵਿਚਾਰ ਹੁੰਦੀ ਸੁਣੀਦੀ ਰਹਿੰਦੀ ਹੈ ।
(ਸੰਤ ਜਨਾਂ ਦੇ ਉਸ ਸਰੀਰ ਨਗਰ ਵਿਚ) ਭਗਤਾਂ ਦੇ ਜਨਮ ਮਰਨ ਦੇ ਗੇੜ ਨਾਸ ਕਰਨ ਵਾਲੇ ਪਰਮਾਤਮਾ ਦੇ ਚੋਜ-ਤਮਾਸ਼ਿਆਂ ਅਤੇ ਸਿਫ਼ਤਿ-ਸਾਲਾਹ ਦੀ ਇਕ-ਰਸ ਪ੍ਰਬਲ ਧੁਨੀ ਉਠਦੀ ਰਹਿੰਦੀ ਹੈ ।
ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ, ਸੰਤ ਜਨਾਂ ਦੇ ਉਸ ਸਰੀਰ-ਨਗਰ ਵਿਚ) ਪਰਮਾਤਮਾ ਦੀ ਇਕ-ਰਸ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ, ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਸੰਤ-ਜਨਾਂ ਦੀ ਪਰਸਪਰ ਰੱਬੀ ਵਿਚਾਰ ਹੁੰਦੀ ਰਹਿੰਦੀ ਹੈ ।
(ਸੰਤ-ਜਨ ਉਸ ‘ਅਬਿਚਲ ਨਗਰ’ ਵਿਚ) ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, (ਇਸ ਤਰ੍ਹਾਂ ਆਪਣੇ ਅੰਦਰੋਂ ਵਿਕਾਰਾਂ ਦੀ) ਸਾਰੀ ਮੈਲ ਦੂਰ ਕਰਦੇ ਰਹਿੰਦੇ ਹਨ, (ਪਰਮਾਤਮਾ ਦਾ ਨਾਮ ਉਹਨਾਂ ਦੇ) ਸਾਰੇ ਪਾਪ ਦੂਰ ਕਰਦਾ ਰਹਿੰਦਾ ਹੈ ।
ਹੇ ਭਾਈ! ਉਸ (‘ਅਬਿਚਲ ਨਗਰ’) ਵਿਚ ਟਿਕਿਆਂ ਜਨਮ-ਮਰਨ ਦਾ ਗੇੜ ਨਹੀਂ ਰਹਿ ਜਾਂਦਾ, ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ ।
ਹੇ ਨਾਨਕ, (ਆਖ—ਹੇ) ਭਾਈ!) ਜਿਸ ਗੁਰੂ ਦੀ ਕਿਰਪਾ ਨਾਲ ਜਿਸ ਪ੍ਰਭੂ ਦੀ ਮਿਹਰ ਨਾਲ (ਮਨੁੱਖ ਦੀ) ਹਰੇਕ ਇੱਛਾ ਪੂਰੀ ਹੁੰਦੀ ਜਾਂਦੀ ਹੈ, ਉਹ ਗੁਰੂ ਉਹ ਪਰਮੇਸਰ (ਉਸ ‘ਅਬਿਚਲ ਨਗਰ’ ਵਿਚ ਟਿਕਿਆਂ) ਮਿਲ ਪੈਂਦਾ ਹੈ ।੪।੬।੯।
Source: BaniDB · Read Ang 783 in Sri Guru Granth Sahib Ji