ਹੁਕਮਨਾਮਾ ਸਾਹਿਬ

Hukamnama Sahib

Saturday, 10 August 2013

ਸ਼ਨਿੱਚਰਵਾਰ, ੨੬ ਸਾਵਣ (ਸੰਮਤ ੫੪੫ ਨਾਨਕਸ਼ਾਹੀ)

Ang 711 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਬਿਸਰਤ ਸਦਾ ਖੁਆਰੀ ॥

har bisarat sadhaa khuaaree ||

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

taa kau dhokhaa kahaa biaapai jaa kau oT tuhaaree || rahaau ||

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

bin simaran jo jeevan balanaa sarap jaise arajaaree ||

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

nav kha(n)ddan ko raaj kamaavai a(n)t chalaigo haaree ||1||

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

gun nidhaan gun tin hee gaae jaa kau kirapaa dhaaree ||

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

so sukheeaa dha(n)n us janamaa naanak tis balihaaree ||2||2||

English Translation

Todee, Fifth Mehla:

Forgetting the Lord, one is ruined forever.

How can anyone be deceived, who has Your Support, O Lord? ||Pause||

Without meditating in remembrance on the Lord, life is like a burning fire, even if one lives long, like a snake.

One may rule over the nine regions of the earth, but in the end, he shall have to depart, losing the game of life. ||1||

He alone sings the Glorious Praises of the Lord, the treasure of virtue, upon whom the Lord showers His Grace.

He is at peace, and his birth is blessed; Nanak is a sacrifice to him. ||2||2||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ ।

ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ

ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧।

ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ ।

ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।

Source: BaniDB · Read Ang 711 in Sri Guru Granth Sahib Ji

On this day in earlier years

  • Friday, 10 August 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee
  • Wednesday, 10 August 2011 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee
  • Tuesday, 10 August 2010 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Monday, 10 August 2009 ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ Ang 537 · Raag Bihaagraa
  • Sunday, 10 August 2008 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Friday, 10 August 2007 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree