ਹੁਕਮਨਾਮਾ ਸਾਹਿਬ

Hukamnama Sahib

Monday, 19 August 2013

ਸੋਮਵਾਰ, ੪ ਭਾਦੋਂ (ਸੰਮਤ ੫੪੫ ਨਾਨਕਸ਼ਾਹੀ)

Ang 615 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥

gun gaavahu pooran abinaasee kaam karodh bikh jaare ||

ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥

mahaa bikham agan ko saagar saadhoo sa(n)g udhaare ||1||

ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥

poorai gur meTio bharam a(n)dheraa ||

ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥

bhaj prem bhagat prabh neraa || rahaau ||

ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥

har har naam nidhaan ras peeaa man tan rahe aghaiee ||

ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥

jat kat poor rahio paramesar kat aavai kat jaiee ||2||

ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥

jap tap sa(n)jam giaan tat betaa jis man vasai guopaalaa ||

ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥

naam ratan jin gurmukh paiaa taa kee pooran ghaalaa ||3||

ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥

kal kales miTe dhukh sagale kaaTee jam kee faasaa ||

ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

kahu naanak prabh kirapaa dhaaree man tan bhe bigaasaa ||4||12||23||

English Translation

Sorat'h, Fifth Mehla:

Sing the Glorious Praises of the Perfect, Imperishable Lord, and the poison of sexual desire and anger shall be burnt away.

You shall cross over the awesome, arduous ocean of fire, in the Saadh Sangat, the Company of the Holy. ||1||

The Perfect Guru has dispelled the darkness of doubt.

Remember God with love and devotion; He is near at hand. ||Pause||

Drink in the sublime essence, the treasure of the Name of the Lord, Har, Har, and your mind and body shall remain satisfied.

The Transcendent Lord is totally permeating and pervading everywhere; where would He come from, and where would He go? ||2||

One whose mind is filled with the Lord, is a person of meditation, penance, self-restraint and spiritual wisdom, and a knower of reality.

The Gurmukh obtains the jewel of the Naam; his efforts come to perfect fruition. ||3||

All his struggles, sufferings and pains are dispelled, and the noose of death is cut away from him.

Says Nanak, God has extended His Mercy, and so his mind and body blossom forth. ||4||12||23||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ ।

(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੰੁਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੰੁਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧।

:—(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ ।

(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ ।

ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨।

ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ

ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ।੩।

ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ

ਹੇ ਨਾਨਕ! ਆਖ—ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ।੪।੧੨।੨੩।

Source: BaniDB · Read Ang 615 in Sri Guru Granth Sahib Ji

On this day in earlier years

  • Sunday, 19 August 2012 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Friday, 19 August 2011 ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ Ang 751 · Raag Soohee
  • Thursday, 19 August 2010 ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ Ang 527 · Raag Dayv Gandhaaree
  • Wednesday, 19 August 2009 ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ Ang 807 · Raag Bilaaval
  • Tuesday, 19 August 2008 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans
  • Sunday, 19 August 2007 ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ Ang 736 · Raag Soohee