ਹੁਕਮਨਾਮਾ ਸਾਹਿਬ

Hukamnama Sahib

Thursday, 26 September 2013

ਵੀਰਵਾਰ, ੧੧ ਅੱਸੂ (ਸੰਮਤ ੫੪੫ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

sookh ma(n)gal kaliaan sahaj dhun prabh ke charan nihaariaa ||

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

raakhanahaarai raakhio baarik satigur taap utaariaa ||1||

ਉਬਰੇ ਸਤਿਗੁਰ ਕੀ ਸਰਣਾਈ ॥

aubare satigur kee saranaiee ||

ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

jaa kee sev na birathee jaiee || rahaau ||

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

ghar meh sookh baahar fun sookhaa prabh apune bhe dhiaalaa ||

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

naanak bighan na laagai kouoo meraa prabh hoaa kirapaalaa ||2||12||40||

English Translation

SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 ||

I have been saved, in the True Guru’s Sanctuary; service to Him does not go in vain. || 1 || Pause ||

There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Wednesday, 26 September 2012 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Monday, 26 September 2011 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Sunday, 26 September 2010 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Saturday, 26 September 2009 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Friday, 26 September 2008 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Wednesday, 26 September 2007 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree