ਹੁਕਮਨਾਮਾ ਸਾਹਿਬ

Hukamnama Sahib

Thursday, 17 October 2013

ਵੀਰਵਾਰ, ੧ ਕੱਤਕ (ਸੰਮਤ ੫੪੫ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਨ ਕੇ ਪੂਰਨ ਹੋਏ ਕਾਮ ॥

jan ke pooran hoe kaam ||

ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

kalee kaal mahaa bikhiaa meh lajaa raakhee raam ||1|| rahaau ||

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

simar simar suaamee prabh apunaa nikaT na aavai jaam ||

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

mukat baiku(n)Th saadh kee sa(n)gat jan paio har kaa dhaam ||1||

ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥

charan kamal har jan kee thaatee koT sookh bisraam ||

ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

gobi(n)dh dhamodhar simarau dhin rain naanak sadh kurabaan ||2||17||48||

English Translation

Dhanaasaree, Fifth Mehla:

All the affairs of the Lord's humble servant are perfectly resolved.

In the utterly poisonous Dark Age of Kali Yuga, the Lord preserves and protects his honor. ||1||Pause||

Remembering, remembering God, his Lord and Master in meditation, the Messenger of Death does not approach him.

Liberation and heaven are found in the Saadh Sangat, the Company of the Holy; his humble servant finds the home of the Lord. ||1||

The Lord's lotus feet are the treasure of His humble servant; in them, he finds millions of pleasures and comforts.

He remembers the Lord God in meditation, day and night; Nanak is forever a sacrifice to him. ||2||17||48||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।

ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ ।੧।ਰਹਾਉ।

ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ ।

ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।੧।

ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕੋ੍ਰੜਾਂ ਸੁਖਾਂ ਦਾ ਟਿਕਾਣਾ ਹਨ ।

ਹੇ ਨਾਨਕ! (ਆਖ—ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ ।੨।੧੭।੪੮।

Source: BaniDB · Read Ang 682 in Sri Guru Granth Sahib Ji

On this day in earlier years

  • Wednesday, 17 October 2012 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans
  • Monday, 17 October 2011 ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ Ang 497 · Raag Gujri
  • Sunday, 17 October 2010 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Saturday, 17 October 2009 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Friday, 17 October 2008 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Wednesday, 17 October 2007 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree