ਹੁਕਮਨਾਮਾ ਸਾਹਿਬ
Hukamnama Sahib
Monday, 21 October 2013
ਸੋਮਵਾਰ, ੫ ਕੱਤਕ (ਸੰਮਤ ੫੪੫ ਨਾਨਕਸ਼ਾਹੀ)
Ang 529 · Raag Dayv Gandhaaree · Guru Arjan Dev Ji
ਗੁਰਮੁਖੀ (Gurmukhi)
ਦੇਵਗੰਧਾਰੀ ॥
dhevaga(n)dhaaree ||
ਮਨ ਸਗਲ ਸਿਆਨਪ ਰਹੀ ॥
man sagal siaanap rahee ||
ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥
karan karaavanahaar suaamee naanak oT gahee ||1|| rahaau ||
ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥
aap meT pe saranaiee ieh mat saadhoo kahee ||
ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥
prabh kee aagiaa maan sukh paiaa bharam adheraa lahee ||1||
ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥
jaan prabeen suaamee prabh mere saran tumaaree ahee ||
ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥
khin meh thaap uthaapanahaare kudharat keem na pahee ||2||7||
English Translation
DAYV-GANDHAAREE:
All the cleverness of my mind is gone. The Lord and Master is the Doer, the Cause of causes; Nanak holds tight to His Support. || 1 || Pause ||
Erasing my self-conceit, I have entered His Sanctuary; these are the Teachings spoken by the Holy Guru. Surrendering to the Will of God, I attain peace, and the darkness of doubt is dispelled. || 1 ||
I know that You are all-wise, O God, my Lord and Master; I seek Your Sanctuary. In an instant, You establish and disestablish; the value of Your Almighty Creative Power cannot be estimated. || 2 || 7 ||
ਪੰਜਾਬੀ ਵਿਆਖਿਆ (Punjabi Explanation)
ਹੇ ਨਾਨਕ! (ਆਖ—) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ।੧।ਰਹਾਉ।
ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ।੧।
ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ।੨।੭।
Source: SGPC Official; BaniDB · Read Ang 529 in Sri Guru Granth Sahib Ji