ਹੁਕਮਨਾਮਾ ਸਾਹਿਬ

Hukamnama Sahib

Friday, 25 October 2013

ਸ਼ੁੱਕਰਵਾਰ, ੯ ਕੱਤਕ (ਸੰਮਤ ੫੪੫ ਨਾਨਕਸ਼ਾਹੀ)

Ang 746 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਤਉ ਮੈ ਆਇਆ ਸਰਨੀ ਆਇਆ ॥

tau mai aaiaa saranee aaiaa ||

ਭਰੋਸੈ ਆਇਆ ਕਿਰਪਾ ਆਇਆ ॥

bharosai aaiaa kirapaa aaiaa ||

ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

jiau bhaavai tiau raakhahu suaamee maarag gureh paThaiaa ||1|| rahaau ||

ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥

mahaa dhutar maiaa || jaise pavan jhulaiaa ||1||

ਸੁਨਿ ਸੁਨਿ ਹੀ ਡਰਾਇਆ ॥

sun sun hee ddaraiaa ||

ਕਰਰੋ ਧ੍ਰਮਰਾਇਆ ॥੨॥

kararo dhramaraiaa ||2||

ਗ੍ਰਿਹ ਅੰਧ ਕੂਪਾਇਆ ॥

gireh a(n)dh koopaiaa ||

ਪਾਵਕੁ ਸਗਰਾਇਆ ॥੩॥

paavak sagaraiaa ||3||

ਗਹੀ ਓਟ ਸਾਧਾਇਆ ॥

gahee oT saadhaiaa ||

ਨਾਨਕ ਹਰਿ ਧਿਆਇਆ ॥

naanak har dhiaaiaa ||

ਅਬ ਮੈ ਪੂਰਾ ਪਾਇਆ ॥੪॥੩॥੪੬॥

ab mai pooraa paiaa ||4||3||46||

English Translation

SOOHEE, FIFTH MEHL:

I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause ||

Maya is very treacherous and difficult to pass through. It is like a violent wind-storm. || 1 ||

I am so afraid to hear that the Righteous Judge of Dharma is so strict and stern. || 2 ||

The world is a deep, dark pit; it is all on fire. || 3 ||

I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ)।੧।ਰਹਾਉ।

ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।

ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ।੨।

ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।

Source: SGPC Official; BaniDB · Read Ang 746 in Sri Guru Granth Sahib Ji

On this day in earlier years

  • Thursday, 25 October 2012 ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ Ang 750 · Raag Soohee
  • Tuesday, 25 October 2011 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Monday, 25 October 2010 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Sunday, 25 October 2009 ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ Ang 581 · Raag Vadhans
  • Saturday, 25 October 2008 ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ Ang 643 · Raag Sorath
  • Thursday, 25 October 2007 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree