ਹੁਕਮਨਾਮਾ ਸਾਹਿਬ

Hukamnama Sahib

Thursday, 31 October 2013

ਵੀਰਵਾਰ, ੧੫ ਕੱਤਕ (ਸੰਮਤ ੫੪੫ ਨਾਨਕਸ਼ਾਹੀ)

Ang 817 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

raag bilaaval mahalaa panjavaa dhupadhe ghar panjavaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

avar upaav sabh tiaagiaa dhaaroo naam liaa ||

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

taap paap sabh miTe rog seetal man bhiaa ||1||

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

gur pooraa aaraadhiaa sagalaa dhukh giaa ||

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

raakhanahaarai raakhiaa apanee kar miaa ||1|| rahaau ||

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

baeh pakaR prabh kaaddiaa keenaa apaniaa ||

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

simar simar man tan sukhee naanak nirabhiaa ||2||1||65||

English Translation

RAAG BILAAVAL, FIFTH MEHL, DU-PADAS, FIFTH HOUSE:

ONE UNIVERSAL CREATOR GOD. BY THE GRACE OF THE TRUE GURU:

I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 ||

Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause ||

Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ।੧।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ।੨।੧।੬੫।

Source: SGPC Official; BaniDB · Read Ang 817 in Sri Guru Granth Sahib Ji

On this day in earlier years

  • Wednesday, 31 October 2012 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Monday, 31 October 2011 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Sunday, 31 October 2010 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee
  • Saturday, 31 October 2009 ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ Ang 517 · Raag Gujri
  • Friday, 31 October 2008 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee
  • Wednesday, 31 October 2007 ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ Ang 669 · Raag Dhanaasree