ਹੁਕਮਨਾਮਾ ਸਾਹਿਬ

Hukamnama Sahib

Monday, 04 November 2013

ਸੋਮਵਾਰ, ੧੯ ਕੱਤਕ (ਸੰਮਤ ੫੪੫ ਨਾਨਕਸ਼ਾਹੀ)

Ang 533 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

raag dhevaga(n)dhaaree mahalaa panjavaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੀਤਾ ਐਸੇ ਹਰਿ ਜੀਉ ਪਾਏ ॥

meetaa aaise har jeeau paae ||

ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

chhodd na jaiee sadh hee sa(n)ge anadhin gur mil gaae ||1|| rahaau ||

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

milio manohar sarab sukhainaa tiaag na katahoo jaae ||

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

anik anik bhaat bahu pekhe pria rom na samasar laae ||1||

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

ma(n)dhar bhaag sobh dhuaarai anahat run jhun laae ||

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

kahu naanak sadhaa ra(n)g maane gireh pria theete sadh thaae ||2||1||27||

English Translation

RAAG DAYV-GANDHAAREE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. || 1 || Pause ||

I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. || 1 ||

His palace is so beautiful! His gate is so wonderful! The celestial melody of the sound current resounds there. Says Nanak, I enjoy eternal bliss; I have obtained a permanent place in the home of my Beloved. || 2 || 1 || 27 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

Source: SGPC Official; BaniDB · Read Ang 533 in Sri Guru Granth Sahib Ji

On this day in earlier years

  • Sunday, 04 November 2012 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Friday, 04 November 2011 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ Ang 589 · Raag Vadhans
  • Thursday, 04 November 2010 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Wednesday, 04 November 2009 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Tuesday, 04 November 2008 ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ Ang 643 · Raag Sorath
  • Sunday, 04 November 2007 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee