ਹੁਕਮਨਾਮਾ ਸਾਹਿਬ

Hukamnama Sahib

Tuesday, 24 December 2013

ਮੰਗਲਵਾਰ, ੧੦ ਪੋਹ (ਸੰਮਤ ੫੪੫ ਨਾਨਕਸ਼ਾਹੀ)

Ang 468 · Raag Aasaa · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੧ ॥

salok mahalaa pehilaa ||

ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥

sach kaal kooR varatiaa kal kaalakh betaal ||

ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

beeau beej pat lai ge ab kiau ugavai dhaal ||

ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥

je ik hoi ta ugavai rutee hoo rut hoi ||

ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥

naanak paahai baaharaa korai ra(n)g na soi ||

ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥

bhai vich khu(n)b chaRaieeaai saram paahu tan hoi ||

ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

naanak bhagatee je rapai kooRai soi na koi ||1||

ਮਃ ੧ ॥

mahalaa pehilaa ||

ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥

lab paap dhui raajaa mahataa kooR hoaa sikadhaar ||

ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥

kaam neb sadh puchheeaai beh beh kare beechaar ||

ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥

a(n)dhee rayat giaan vihoonee bhaeh bhare muradhaar ||

ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥

giaanee nacheh vaaje vaaveh roop kareh seegaar ||

ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥

uooche kookeh vaadhaa gaaveh jodhaa kaa veechaar ||

ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥

moorakh pa(n)ddit hikamat hujat sa(n)jai kareh piaar ||

ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥

dharamee dharam kareh gaavaaveh ma(n)geh mokh dhuaar ||

ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥

jatee sadhaaveh jugat na jaaneh chhadd baheh ghar baar ||

ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥

sabh ko pooraa aape hovai ghaT na koiee aakhai ||

ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

pat paravaanaa pichhai paieeaai taa naanak toliaa jaapai ||2||

English Translation

Shalok, First Mehla:

There is a famine of Truth; falsehood prevails, and the blackness of the Dark Age of Kali Yuga has turned men into demons.

Those who planted their seed have departed with honor; now, how can the shattered seed sprout?

If the seed is whole, and it is the proper season, then the seed will sprout.

O Nanak, without treatment, the raw fabric cannot be dyed.

In the Fear of God it is bleached white, if the treatment of modesty is applied to the cloth of the body.

O Nanak, if one is imbued with devotional worship, his reputation is not false. ||1||

First Mehla:

Greed and sin are the king and prime minister; falsehood is the treasurer.

Sexual desire, the chief advisor, is summoned and consulted; they all sit together and contemplate their plans.

Their subjects are blind, and without wisdom, they try to please the will of the dead.

The spiritually wise dance and play their musical instruments, adorning themselves with beautiful decorations.

They shout out loud, and sing epic poems and heroic stories.

The fools call themselves spiritual scholars, and by their clever tricks, they love to gather wealth.

The righteous waste their righteousness, by asking for the door of salvation.

They call themselves celibate, and abandon their homes, but they do not know the true way of life.

Everyone calls himself perfect; none call themselves imperfect.

If the weight of honor is placed on the scale, then, O Nanak, one sees his true weight. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਪਹਿਲੀ ਪਾਤਸ਼ਾਹੀ।

(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) ।

ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ । ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) ।

ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) ।

ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ ।

ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ ।

(ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ।੧।

ਪਹਿਲੀ ਪਾਤਸ਼ਾਹੀ।

(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ,

(ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੱੁਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ ।

(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ ।

ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ;

ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ ।

ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ ।

(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।

(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ ।

(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ । ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ ।

ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ।੨।

Source: BaniDB · Read Ang 468 in Sri Guru Granth Sahib Ji

On this day in earlier years

  • Monday, 24 December 2012 ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ Ang 497 · Raag Gujri
  • Saturday, 24 December 2011 ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ Ang 546 · Raag Bihaagraa
  • Friday, 24 December 2010 ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ Ang 765 · Raag Soohee
  • Thursday, 24 December 2009 ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ Ang 497 · Raag Gujri
  • Wednesday, 24 December 2008 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Ang 709 · Raag Jaithsree
  • Monday, 24 December 2007 ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ Ang 699 · Raag Jaithsree