ਹੁਕਮਨਾਮਾ ਸਾਹਿਬ

Hukamnama Sahib

Wednesday, 15 January 2014

ਬੁੱਧਵਾਰ, ੨ ਮਾਘ (ਸੰਮਤ ੫੪੫ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਸਤਿਗੁਰ ਆਇਓ ਸਰਣਿ ਤੁਹਾਰੀ ॥

satigur aaio saran tuhaaree ||

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥

milai sookh naam har sobhaa chi(n)taa laeh hamaaree ||1|| rahaau ||

ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

avar na soojhai dhoojee Thaahar haar pario tau dhuaaree ||

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

lekhaa chhodd alekhai chhooTeh ham niragun leh ubaaree ||1||

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥

sadh bakhasi(n)dh sadhaa miharavaanaa sabhanaa dhei adhaaree ||

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥

naanak dhaas sa(n)t paachhai pario raakh leh ieh baaree ||2||4||9||

English Translation

Todee, Fifth Mehla:

O True Guru, I have come to Your Sanctuary.

Grant me the peace and glory of the Lord's Name, and remove my anxiety. ||1||Pause||

I cannot see any other place of shelter; I have grown weary, and collapsed at Your door.

Please ignore my account; only then may I be saved. I am worthless - please, save me! ||1||

You are always forgiving, and always merciful; You give support to all.

Slave Nanak follows the Path of the Saints; save him, O Lord, this time. ||2||4||9||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ

ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ

ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ

ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।

Source: BaniDB · Read Ang 713 in Sri Guru Granth Sahib Ji

On this day in earlier years

  • Tuesday, 15 January 2013 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath
  • Sunday, 15 January 2012 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Saturday, 15 January 2011 ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥ Ang 907 · Raag Raamkalee
  • Friday, 15 January 2010 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ Ang 722 · Raag Tilang
  • Thursday, 15 January 2009 ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ Ang 906
  • Tuesday, 15 January 2008 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree